ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਦਿੱਲੀ 'ਚ ITBP ਦੇ 45 ਜਵਾਨ ਪਾਜ਼ੇਟਿਵ

Tuesday, May 05, 2020 - 04:00 PM (IST)

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਦਿੱਲੀ 'ਚ ITBP ਦੇ 45 ਜਵਾਨ ਪਾਜ਼ੇਟਿਵ

ਨਵੀਂ ਦਿੱਲੀ-ਭਾਰਤੀ ਫੌਜ ਦੇ ਜਵਾਨ ਵੀ ਕੋਰੋਨਾ ਦੀ ਚਪੇਟ 'ਚ ਆ ਰਹੇ ਹਨ। ਹੁਣ ਦਿੱਲੀ 'ਚ ਭਾਰਤ-ਤਿੱਬਤੀ ਸਰਹੱਦੀ ਪੁਲਸ (ਆਈ.ਟੀ.ਬੀ.ਪੀ) ਦੇ 45 ਜਵਾਨਾਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ 'ਚ 43 ਨੂੰ ਅੰਦਰੂਨੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ ਜਦਕਿ 2 ਜਵਾਨਾਂ ਨੂੰ ਦਿੱਲੀ ਪੁਲਸ ਦੇ ਨਾਲ ਲਾਅ ਐਂਡ ਆਰਡਰ ਡਿਊਟੀ ਲਈ ਤਾਇਨਾਤ ਕੀਤਾ ਗਿਆ ਸੀ।
PunjabKesari

 

ਦੱਸ ਦੇਈਏ ਕਿ ਇਸ ਤੋਂ ਪਹਿਲਾ ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ) 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 67 ਤੱਕ ਪਹੁੰਚ ਗਏ ਹਨ। ਸਭ ਤੋਂ ਜ਼ਿਆਦਾ ਮਾਮਲੇ ਦਿੱਲੀ ਬਟਾਲੀਅਨ ਅਤੇ ਤ੍ਰਿਪੁਰਾ ਤੋਂ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੀ.ਆਰ.ਪੀ.ਐੱਫ ਦੀ ਇਕ ਬਟਾਲੀਅਨ ਦੇ 137 ਜਵਾਨਾਂ ਦੇ ਕੋਰੋਨਾ ਇਨਫੈਕਟਡ ਹੋਣ ਅਤੇ ਇਕ ਜਵਾਨ ਦੀ ਮੌਤ ਹੋ ਗਈ। ਦਿੱਲੀ 'ਚ ਜ਼ਿਆਦਾਤਰ ਫੌਜ ਦੇ ਜਵਾਨ ਕੋਰੋਨਾ ਦੀ ਚਪੇਟ 'ਚ ਆ ਰਹੇ ਹਨ।


author

Iqbalkaur

Content Editor

Related News