ਹਿਮਾਚਲ ਪ੍ਰਦੇਸ਼ : ਚੰਬਾ ''ਚ ਬਰਫ਼ਬਾਰੀ ਕਾਰਨ 45 ਬੱਸ ਯਾਤਰੀ ਫਸੇ
Friday, Feb 25, 2022 - 11:13 AM (IST)
ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਜੋਤ ਕੋਲ ਭਾਰੀ ਬਰਫ਼ਬਾਰੀ ਕਾਰਨ 45 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਨਿੱਜੀ ਬੱਸ ਕੱਲ ਯਾਨੀ ਵੀਰਵਾਰ ਤੋਂ ਹੀ ਫਸੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਦਲ ਨੂੰ ਮੌਕੇ 'ਤੇ ਭੇਜ ਦਿੱਤਾ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਸੁਦੇਸ਼ ਮੋਕਤਾ ਨੇ ਦੱਸਿਆ ਕਿ ਭਾਰੀ ਬਰਫ਼ਬਾਰੀ ਕਾਰਨ ਜੋਤ ਕੋਲ ਨਵੀਂ ਪ੍ਰੇਮ ਬੱਸ ਸੇਵਾ ਠੱਪ ਹੋ ਗਈ ਹੈ, ਬੱਸ 'ਚ ਕਰੀਬ 45 ਯਾਤਰੀ ਸਵਾਰ ਹਨ।
ਇਹ ਵੀ ਪੜ੍ਹੋ : ਯੂਕ੍ਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਦਾ ਛਲਕਿਆ ਦਰਦ, ਬੋਲੇ- ਸਾਡੀ ਸੁਰੱਖਿਆ ਦੇ ਕੀਤੇ ਜਾਣ ਇੰਤਜ਼ਾਮ
ਯਾਤਰੀਆਂ ਨੂੰ ਬਚਾਉਣ ਲਈ ਪੁਲਸ ਅਤੇ ਰੈਸਕਿਊ ਟੀਮਾਂ ਮੌਕੇ 'ਤੇ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਮਰਜੈਂਸੀ ਮੁਹਿੰਮ ਕੇਂਦਰ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ ਅਤੇ ਉਹ ਮੌਕੇ 'ਤੇ ਪਹੁੰਚ ਕੇ ਸੜਕ ਖ਼ਾਲੀ ਕਰਵਾਉਣ ਦਾ ਕੰਮ ਕਰ ਰਹੇ ਹਨ। ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ 'ਚ ਪਿਛਲੇ 2 ਦਿਨਾਂ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ ਅਤੇ ਸੂਬਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਜ਼ਰੂਰੀ ਨਾ ਹੋਵੇ ਤਾਂ ਬਰਫ਼ੀਲੇ ਇਲਾਕਿਆਂ 'ਚ ਯਾਤਰਾ ਕਰਨ ਤੋਂ ਬਚਣ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ