ਅਗਲੇ 24 ਤੋਂ 48 ਘੰਟੇ ਖ਼ਤਰਨਾਕ! ਚੱਕਰਵਾਤੀ ਤੂਫਾਨ ''ਮੋਂਥਾ'' ਕਾਰਨ ਪਵੇਗਾ ਭਾਰੀ ਮੀਂਹ

Friday, Oct 31, 2025 - 01:48 PM (IST)

ਅਗਲੇ 24 ਤੋਂ 48 ਘੰਟੇ ਖ਼ਤਰਨਾਕ! ਚੱਕਰਵਾਤੀ ਤੂਫਾਨ ''ਮੋਂਥਾ'' ਕਾਰਨ ਪਵੇਗਾ ਭਾਰੀ ਮੀਂਹ

ਨੈਸ਼ਨਲ ਡੈਸਕ : ਚੱਕਰਵਾਤ ਤੂਫ਼ਾਨ ਮੋਂਥਾ ਦੇ ਪ੍ਰਭਾਵ ਨਾਲ ਪੂਰੇ ਦੇਸ਼ ਦੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। IMD ਨੇ ਚਿਤਾਵਨੀ ਜਾਰੀ ਕੀਤੀ ਕਿ ਅਗਲੇ 2 ਦਿਨਾਂ ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਪੰਜਾਬ, ਦਿੱਲੀ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ।  

ਪੜ੍ਹੋ ਇਹ ਵੀ : ਵੱਡਾ ਝਟਕਾ : ਮਹਿੰਗੀ ਹੋਈ ਬਿਜਲੀ, ਭਲਕੇ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਉੱਤਰੀ ਅਤੇ ਮੱਧ ਭਾਰਤ ਦੀ ਸਥਿਤੀ

ਦਿੱਲੀ-ਐਨਸੀਆਰ ਦਾ ਮੌਸਮ: ਦਿੱਲੀ-ਐਨਸੀਆਰ ਵਿੱਚ ਹੁਣ ਦਿਨ ਦੇ ਸਮੇਂ ਵੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਪਿਛਲੇ 24 ਘੰਟਿਆਂ ਤੋਂ ਧੁੱਪ ਨਹੀਂ ਨਿਕਲੀ ਅਤੇ 1 ਨਵੰਬਰ ਤੋਂ 5 ਨਵੰਬਰ ਤੱਕ ਠੰਡ ਦੇ ਹੋਰ ਵਧਣ ਦੀ ਉਮੀਦ ਹੈ। ਘਰਾਂ ਵਿਚੋਂ ਬਾਹਰ ਨਿਕਲਣ ਵਾਲੇ ਲੋਕ ਹੁਣ ਸਵੈਟਰ ਅਤੇ ਜੈਕੇਟ ਪਹਿਨੇ ਹੋਏ ਦਿਖਾਈ ਦੇ ਰਹੇ ਹਨ।

ਪਹਾੜਾਂ ਵਿੱਚ ਬਰਫ਼ਬਾਰੀ: ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਮੈਦਾਨੀ ਇਲਾਕਿਆਂ ਵਿੱਚ ਠੰਡ ਹੋਰ ਵਧੇਗੀ।

ਪੜ੍ਹੋ ਇਹ ਵੀ : 125 ਯੂਨਿਟ ਮੁਫ਼ਤ ਬਿਜਲੀ, 1 ਕਰੋੜ ਨੌਜਵਾਨਾਂ ਨੂੰ ਮਿਲੇਗੀ ਨੌਕਰੀ! ਚੋਣਾਂ ਨੂੰ ਲੈ ਕੇ NDA ਦਾ ਵੱਡਾ ਐਲਾਨ

ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ: ਉੱਤਰ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਜਾਰੀ ਹੈ। ਲਖਨਊ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਮੀਂਹ ਪਿਆ। ਝਾਂਸੀ ਵਿੱਚ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਆਮ ਨਾਲੋਂ 10.7 ਡਿਗਰੀ ਘੱਟ ਹੈ। ਗਾਜ਼ੀਪੁਰ, ਮਾਊ, ਬਲੀਆ ਅਤੇ ਦੇਵਰੀਆ ਸਣੇ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਬਿਹਾਰ ਵਿੱਚ ਅਸਰ: ਚੱਕਰਵਾਤ ਤੂਫ਼ਾਨ ਮੋਂਥਾ ਦਾ ਪ੍ਰਭਾਵ ਬਿਹਾਰ ਦੇ ਗੰਗਾ ਜ਼ਿਲ੍ਹਿਆਂ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 6 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਿਸ ਨਾਲ ਹਲਕੀ ਠੰਡ ਮਹਿਸੂਸ ਹੋ ਰਹੀ ਹੈ। 

ਪੜ੍ਹੋ ਇਹ ਵੀ : ਪੈਟਰੋਲ-ਡੀਜ਼ਲ ਵਾਲੇ ਪੁਰਾਣੇ ਵਾਹਨ ਚਲਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਦੱਖਣੀ ਅਤੇ ਤੱਟਵਰਤੀ ਖੇਤਰਾਂ 'ਚ ਤੂਫ਼ਾਨੀ ਮੀਂਹ 
IMD ਨੇ ਓੜੀਸਾ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਅਤੇ ਕੇਰਲ ਵਰਗੇ ਦੱਖਣੀ ਅਤੇ ਤੱਟਵਰਤੀ ਰਾਜਾਂ ਵਿਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। 

ਕਿਸਾਨਾਂ ਲਈ ਸਲਾਹ
ਖੇਤੀਬਾੜੀ ਮਾਹਿਰਾਂ ਨੇ ਦੱਸਿਆ ਕਿ ਜੇਕਰ ਮੋਂਥਾ ਚੱਕਰਵਾਤ ਤੂਫ਼ਾਨ ਦਾ ਪ੍ਰਭਾਵ ਜਲਦੀ ਖ਼ਤਮ ਹੋ ਜਾਂਦਾ ਹੈ ਤਾਂ ਹਾੜੀ ਦੀਆਂ ਫ਼ਸਲਾਂ (ਕਣਕ ਅਤੇ ਸਰ੍ਹੋਂ) ਲਈ ਇਹ ਤਾਪਮਾਨ ਅਨੁਕੂਲ ਹੈ। ਜੇਕਰ ਮੀਂਹ ਦੀ ਤੀਬਰਤਾ ਵੱਧ ਜਾਂਦੀ ਹੈ ਤਾਂ ਖੇਤਾਂ ਵਿਚ ਪਾਣੀ ਭਰਨ ਨਾਲ ਚਾਵਲਾਂ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ, ਜਿਸ ਨਾਲ ਦਾਣੇ ਕਾਲੇ ਹੋ ਸਕਦੇ ਹਨ ਜਾਂ ਫ਼ਸਲ ਡਿੱਗ ਸਕਦੀ ਹੈ।

ਪੜ੍ਹੋ ਇਹ ਵੀ : 'ਸਿਰਫ਼ ਡਾਕਟਰ ਹੀ ਨਹੀਂ, ਪਤਨੀ ਵੀ...', Cough Syrup Case 'ਚ ਨਵਾਂ ਖੁਲਾਸਾ, ਮਚੀ ਹਫ਼ੜਾ-ਦਫ਼ੜੀ

 


author

rajwinder kaur

Content Editor

Related News