ਡਿਪੋਰਟ ਹੋਣਗੇ 487 ਹੋਰ ਭਾਰਤੀ! ਅਮਰੀਕਾ ਤੋਂ ਆ ਗਈ ਪੂਰੀ LIST

Saturday, Feb 08, 2025 - 12:39 AM (IST)

ਡਿਪੋਰਟ ਹੋਣਗੇ 487 ਹੋਰ ਭਾਰਤੀ! ਅਮਰੀਕਾ ਤੋਂ ਆ ਗਈ ਪੂਰੀ LIST

ਨੈਸ਼ਨਲ ਡੈਸਕ- ਅਮਰੀਕਾ ਨੇ ਹੁਣ 487 ਹੋਰ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਲਈ ਹੈ। ਇਸ ਵਿਚਕਾਰ ਭਾਰਤ ਨੇ ਗੈਰ-ਕਾਨੂੰਨੀ ਭਾਰਤੀਆਂ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦੀ ਸੰਭਾਵਨਾ ਨੂੰ ਲੈ ਕੇ ਚਿੰਤਾ ਜਤਾਈ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 487 ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਭਾਰਤ ਵਾਪਸ ਭੇਜਿਆ ਜਾਵੇਗਾ। 

ਅਣਮਨੁੱਖੀ ਵਿਵਹਾਰ 'ਤੇ ਭਾਰਤ ਨੇ ਜਤਾਈ ਚਿੰਤਾ

ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਸ ਮੁੱਦੇ 'ਤੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰੀ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਸਾਂਝਾ ਕੀਤੇ ਗਏ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (SOP) ਨੂੰ ਧਿਆਨ ਨਾਲ ਦੇਖਿਆ ਹੈ। ਇਸ ਵਿਚ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਨਾਲ ਸੰਬੰਧਿਤ ਪ੍ਰਕਿਰਿਆ ਨੂੰ ਸਪਸ਼ਟ ਕੀਤਾ ਗਿਆ ਹੈ। ਵਿਕਰਮ ਮਿਸਰੀ ਨੇ ਇਹ ਵੀ ਕਿਹਾ ਕਿ ਇਹ ਪ੍ਰਕਿਰਿਆ ਪਹਿਲਾਂ ਤੋਂ ਹੀ ਚੱਲ ਰਹੀ ਹੈ ਪਰ ਕੱਢੇ ਗਏ ਭਾਰਤੀ ਨਾਗਰਿਕਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਅਣਮਨੁੱਖੀ ਵਿਵਹਾਰ ਨੂੰ ਲੈ ਕੇ ਭਾਰਤ ਨੇ ਗੰਭੀਰ ਚਿੰਤਾ ਜਤਾਈ ਹੈ। 

ਇਹ ਵੀ ਪੜ੍ਹੋ- ਬੱਚਿਆਂ ਦੀਆਂ ਮੌਜਾਂ! 12 ਫਰਵਰੀ ਤਕ ਬੰਦ ਰਹਿਣਗੇ ਸਕੂਲ, ਹੁਕਮ ਜਾਰੀ

ਇਹ ਵੀ ਪੜ੍ਹੋ- ਹੁਣ ਪੰਚਾਇਤੀ ਜ਼ਮੀਨ ’ਤੇ ਮਿਲੇਗਾ ਮਾਲਿਕਾਨਾ ਹੱਕ, ਆੜ੍ਹਤੀਆਂ ਨੂੰ ਵੀ ਵੱਡੀ ਰਾਹਤ

ਨਾਗਰਿਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕਰੇਗਾ ਭਾਰਤ

ਵਿਕਰਮ ਮਿਸਰੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ ਸੂਚਿਤ ਕੀਤਾ ਹੈ ਕਿ 487 ਹੋਰ ਭਾਰਤੀ ਨਾਗਿਰਕਾਂ ਨੂੰ ਡਿਪੋਰਟ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਨੇ ਅਮਰੀਕੀ ਪ੍ਰਸ਼ਾਸਨ ਨੂੰ ਸਪਸ਼ਟ ਤੌਰ 'ਤੇ ਆਖ ਦਿੱਤਾ ਹੈ ਕਿ ਜੇਕਰ ਇਨ੍ਹਾਂ ਨਾਗਰਿਕਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਹੁੰਦਾ ਹੈ ਤਾਂ ਭਾਰਤ ਇਸਨੂੰ ਬਰਦਾਸ਼ਤ ਨਹੀਂ ਕਰੇਗਾ। ਜੇਕਰ ਅਜਿਹੀ ਕੋਈ ਘਟਨਾਹੁੰਦੀ ਹੈ ਤਾਂ ਅਸੀਂ ਇਹ ਮੁੱਦਾ ਵੱਡੇ ਪੱਧਰ 'ਤੇ ਚੁੱਕਾਂਗੇ ਅਤੇ ਤੁਰੰਤ ਕਾਰਵਾਈ ਕਰਾਂਗੇ। 

ਇਹ ਵੀ ਪੜ੍ਹੋ- ਕੁੜੀ ਦੀ ਨਗਨ ਹਾਲਤ 'ਚ ਮਿਲੀ ਲਾਸ਼ ਨੇ ਫੈਲਾਈ ਸਨਸਨੀ, ਪੂਰੇ ਪਿੰਡ 'ਚ ਦਹਿਸ਼ਤ ਦਾ ਮਾਹੌਲ


author

Rakesh

Content Editor

Related News