ਸੰਸਦ ਦੇ ਇਤਿਹਾਸ 'ਚ ਸਭ ਤੋਂ ਵੱਡੀ ਕਾਰਵਾਈ, ਅੱਜ ਫਿਰ ਵਿਰੋਧੀ ਧਿਰ ਦੇ 49 ਮੈਂਬਰ ਮੁਅੱਤਲ

Tuesday, Dec 19, 2023 - 02:41 PM (IST)

ਸੰਸਦ ਦੇ ਇਤਿਹਾਸ 'ਚ ਸਭ ਤੋਂ ਵੱਡੀ ਕਾਰਵਾਈ, ਅੱਜ ਫਿਰ ਵਿਰੋਧੀ ਧਿਰ ਦੇ 49 ਮੈਂਬਰ ਮੁਅੱਤਲ

ਨਵੀਂ ਦਿੱਲੀ- ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੱਜ ਯਾਨੀ ਕਿ ਮੰਗਲਵਾਰ ਵੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਹੰਗਾਮਾ ਵੇਖਣ ਨੂੰ ਮਿਲਿਆ। ਵਿਰੋਧੀ ਧਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦੇ ਬਿਆਨ 'ਤੇ ਅੜੀ ਹੋਈ ਹੈ। ਲੋਕ ਸਭਾ 'ਚ ਸੁਰੱਖਿਆ ਦੇ ਮੁੱਦੇ 'ਤੇ ਸਦਨ 'ਚ ਭਾਰੀ ਹੰਗਾਮਾ ਕਰਨ ਵਾਲੇ 49 ਵਿਰੋਧੀ ਸੰਸਦ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਅਜਿਹੇ 'ਚ ਸੰਸਦ ਤੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੀ ਗਿਣਤੀ 141 ਹੋ ਗਈ ਹੈ। ਇਨ੍ਹਾਂ ਵਿਚੋਂ 94 ਸੰਸਦ ਮੈਂਬਰ ਲੋਕ ਸਭਾ ਅਤੇ 46 ਸੰਸਦ ਮੈਂਬਰ ਰਾਜ ਸਭਾ ਤੋਂ ਹਨ। 18 ਦਸੰਬਰ ਤੱਕ ਸੰਸਦ ਦੇ ਕੁੱਲ 92 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਲੋਕ ਸਭਾ 'ਚ ਹੰਗਾਮੇ ਕਾਰਨ ਪੰਜਾਬ ਤੋਂ ਸੰਸਦ ਮੈਂਬਰ ਅਮਰ ਸਿੰਘ ਸਣੇ 33 ਮੈਂਬਰ ਮੁਅੱਤਲ

PunjabKesari

ਇਨ੍ਹਾਂ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ

ਕਾਂਗਰਸ ਨੇਤਾ ਮਨੀਸ਼ ਤਿਵਾੜੀ, ਕਾਰਤੀ ਚਿਦੰਬਰਮ, ਸ਼ਸ਼ੀ ਥਰੂਰ, ਬਸਪਾ (ਬਾਹਰ ਕੱਢੇ ਗਏ) ਦਾਨਿਸ਼ ਅਲੀ, NCP ਦੀ ਸੁਪ੍ਰਿਆ ਸੁਲੇ, ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਐਸ.ਟੀ ਹਸਨ, TMC ਦੇ ਸੰਸਦ ਮੈਂਬਰ ਮਾਲਾ ਰਾਏ, ਸਮਾਜਵਾਦੀ ਪਾਰਟੀ ਨੇਤਾ ਡਿੰਪਲ ਯਾਦਵ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ 49 ਸੰਸਦ ਮੈਂਬਰ ਮੁਅੱਤਲ ਕੀਤੇ ਗਏ ਹਨ। 

ਇਸੇ ਲਈ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ

ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਹੰਗਾਮਾ ਨਾ ਕਰਨ ਅਤੇ ਨਿਯਮਾਂ ਅਨੁਸਾਰ ਸਦਨ ਦੀ ਕਾਰਵਾਈ ਜਾਰੀ ਰੱਖਣ ਦੀ ਅਪੀਲ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਇਹ ਘਰ ਤੁਹਾਡਾ ਹੈ। ਸਦਨ ਨਿਯਮਾਂ ਨਾਲ ਚੱਲਦਾ ਹੈ। ਤੁਸੀਂ ਨਿਯਮ ਆਪ ਬਣਾਏ ਹਨ। ਤੁਸੀਂ ਇਹ ਵੀ ਕਿਹਾ ਸੀ ਕਿ ਸਦਨ 'ਚ ਤਖ਼ਤੀਆਂ ਨਾ ਲਿਆਂਦੀਆਂ ਜਾਣ। ਜੇਕਰ ਤੁਸੀਂ ਤਖ਼ਤੀਆਂ ਲੈ ਕੇ ਆਉਂਦੇ ਹੋ ਤਾਂ ਸਦਨ ਨਹੀਂ ਚੱਲੇਗਾ। ਮੈਂ ਕਿਸੇ ਵੀ ਮੈਂਬਰ ਵਿਰੁੱਧ ਕਾਰਵਾਈ ਨਹੀਂ ਕਰਨਾ ਚਾਹੁੰਦਾ ਪਰ ਸਦਨ ਦੀ ਮਰਿਆਦਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ, ਕਿਉਂਕਿ ਸਦਨ ਨਿਯਮਾਂ ਨਾਲ ਚਲਦਾ ਹੈ। ਸਦਨ ਦੀ ਕਾਰਵਾਈ 'ਤੇ ਪੂਰੇ ਦੇਸ਼ ਦੀ ਨਜ਼ਰ ਹੈ।

ਇਹ ਵੀ ਪੜ੍ਹੋ- ਤਾਮਿਲਨਾਡੂ 'ਚ ਮੋਹਲੇਧਾਰ ਮੀਂਹ ਦਾ ਕਹਿਰ, ਸਕੂਲ-ਕਾਲਜ ਬੰਦ, ਤਸਵੀਰਾਂ 'ਚ ਵੇਖੋ ਹਾਲਾਤ

PunjabKesari

ਮੁਅੱਤਲੀ ਵਿਰੁੱਧ ਸੰਸਦ ਭਵਨ 'ਚ ਪ੍ਰਦਰਸ਼ਨ

ਸੰਸਦ ਦੇ ਦੋਵਾਂ ਸਦਨਾਂ ਤੋਂ ਵਿਰੋਧੀ ਧਿਰ ਦੇ 90 ਤੋਂ ਵੱਧ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ ਅਤੇ ਸਦਨ ਦੀ 'ਮੌਕ ਕਾਰਵਾਈ' ਦਾ ਆਯੋਜਨ ਕੀਤਾ। ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਨਵੀਂ ਸੰਸਦ ਭਵਨ ਦੇ ਮਕਰ ਦੁਆਰ 'ਤੇ ਧਰਨਾ ਦਿੱਤਾ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਲੋਕ ਸਭਾ ਮੈਂਬਰ ਕਲਿਆਣ ਬੈਨਰਜੀ ਨੇ ਰਾਜ ਸਭਾ ਦੀ ਕਾਰਵਾਈ ਚਲਾਉਂਦੇ ਹੋਏ ਚੇਅਰਮੈਨ ਜਗਦੀਪ ਧਨਖੜ ਦੇ ਬੋਲਣ ਦੇ ਅੰਦਾਜ਼ ਦੀ ਨਕਲ ਕੀਤੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਮੌਕੇ 'ਤੇ ਖੜ੍ਹੇ ਸਨ ਅਤੇ ਉਹ ਬੈਨਰਜੀ ਵਲੋਂ ਧਨਖੜ ਦੀ ਨਕਲ ਕੀਤੇ ਜਾਣ ਦਾ ਮੋਬਾਇਲ ਫੋਨ ਤੋਂ ਵੀਡੀਓ ਬਣਾਉਂਦੇ ਹੋਏ ਵੇਖੇ ਗਏ।

ਇਹ ਵੀ ਪੜ੍ਹੋ- ਟੂਰਨਾਮੈਂਟ ਜਿੱਤਣ 'ਤੇ ਮਿਲੇ 7 ਹਜ਼ਾਰ ਰੁਪਏ, ਬੱਚੇ ਨੇ ਹਾਊਸ ਕੁੱਕ ਲਈ ਖਰੀਦਿਆ ਫੋਨ

ਸੰਸਦੀ ਇਤਿਹਾਸ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ

ਸੋਮਵਾਰ ਨੂੰ 78 ਵਿਰੋਧੀ ਸੰਸਦ ਮੈਂਬਰਾਂ ਨੂੰ ਆਸਨ ਦੀ ਉਲੰਘਣਆ ਅਤੇ ਮਾੜੇ ਵਿਵਹਾਰ ਦੇ ਦੋਸ਼ਾਂ 'ਚ ਸੰਸਦ ਤੋਂ ਮੁਅੱਤਲ ਕਰ ਦਿੱਤਾ ਗਿਆ, ਜੋ ਸੰਸਦ ਦੇ ਇਤਿਹਾਸ 'ਚ ਇਕ ਦਿਨ 'ਚ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੀ ਸਭ ਤੋਂ ਵੱਡੀ ਕਾਰਵਾਈ ਹੈ। 13 ਦਸੰਬਰ ਨੂੰ ਲੋਕ ਸਭਾ ਦੇ 33 ਅਤੇ ਰਾਜ ਸਭਾ ਦੇ 45 ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪਿਛਲੇ ਵੀਰਵਾਰ ਤੋਂ ਦੋਵਾਂ ਸਦਨਾਂ ਤੋਂ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਕੁੱਲ ਗਿਣਤੀ 92 ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 24 ਜੁਲਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News