ਦਿੱਲੀ ''ਚ ਕੋਰੋਨਾ ਦੇ 496 ਨਵੇਂ ਮਾਮਲੇ ਆਏ ਸਾਹਮਣੇ, ਇੱਕ ਮਰੀਜ਼ ਦੀ ਮੌਤ
Tuesday, Dec 28, 2021 - 08:49 PM (IST)
ਨਵੀਂ ਦਿੱਲੀ - ਦਿੱਲੀ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 496 ਨਵੇਂ ਮਾਮਲੇ ਸਾਹਮਣੇ ਆਏ, ਜੋ ਚਾਰ ਜੂਨ ਤੋਂ ਬਾਅਦ ਇੱਕ ਦਿਨ ਵਿੱਚ ਸਾਹਮਣੇ ਆਏ ਮਾਮਲਿਆਂ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ। ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ 24 ਘੰਟੇ ਵਿੱਚ ਮਹਾਮਾਰੀ ਨਾਲ ਇੱਕ ਮਰੀਜ਼ ਦੀ ਮੌਤ ਹੋਈ ਜਦੋਂ ਕਿ ਇਨਫੈਕਸ਼ਨ ਦੀ ਦਰ ਵਧ ਕੇ 0.89 ਫ਼ੀਸਦੀ ਹੋ ਗਈ। ਦਿੱਲੀ ਸਰਕਾਰ ਦੇ ਸਿਹਤ ਵਿਭਾਗ ਵਲੋਂ ਇਹ ਜਾਣਕਾਰੀ ਦਿੱਤੀ ਗਈ। ਰਾਜ ਵਿੱਚ ਕੋਵਿਡ-19 ਨਾਲ ਹੁਣ ਤੱਕ ਕੁਲ 25,107 ਮਰੀਜ਼ ਦਮ ਤੋੜ ਚੁੱਕੇ ਹਨ। ਦਿੱਲੀ ਵਿੱਚ ਇਸ ਸਾਲ ਚਾਰ ਜੂਨ ਨੂੰ ਕੋਵਿਡ-19 ਦੇ 523 ਮਾਮਲੇ ਸਾਹਮਣੇ ਆਏ ਸਨ ਅਤੇ ਇਨਫੈਕਸ਼ਨ ਦੀ ਦਰ 0.68 ਫ਼ੀਸਦੀ ਦਰਜ ਕੀਤੀ ਗਈ ਸੀ। ਉਸ ਦਿਨ ਮਹਾਮਾਰੀ ਨਾਲ 50 ਮਰੀਜ਼ਾਂ ਦੀ ਮੌਤ ਹੋਈ ਸੀ। ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁਲ 14,44,179 ਮਾਮਲੇ ਸਾਹਮਣੇ ਆ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।