'ਜੰਮੂ-ਕਸ਼ਮੀਰ ਵਿਚ 4ਜੀ ਇੰਟਰਨੈੱਟ ਸੇਵਾ ਬਹਾਲ'

02/05/2021 9:50:28 PM

ਜੰਮੂ/ਸ਼੍ਰੀਨਗਰ (ਭਾਸ਼ਾ, ਅਰੀਜ਼)- ਜੰਮੂ-ਕਸ਼ਮੀਰ ਵਿਚ 4ਜੀ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਹਾਈ ਸਪੀਡ ਇੰਟਰਨੈੱਟ ਸੇਵਾ ਇਥੇ ਲਗਭਗ ਡੇਢ ਸਾਲ ਬਾਅਦ ਮੁੜ ਤੋਂ ਸ਼ੁਰੂ ਕੀਤੀ ਗਈ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਇਸ ਸਬੰਧੀ ਜਾਣਕਾਰੀ ਦਿੱਤੀ।

 

ਇਹ ਵੀ ਪੜ੍ਹੋ : IND v ENG : ਰੂਟ ਦਾ 100ਵਾਂ ਟੈਸਟ ਸੈਂਕੜਾ, ਇੰਗਲੈਂਡ ਮਜ਼ਬੂਤ ਸਿਥਤੀ 'ਚ


ਦੱਸਣਯੋਗ ਹੈ ਕਿ ਅਗਸਤ 2019 ਵਿਚ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲਏ ਜਾਣ ਤੋਂ ਪਹਿਲਾਂ ਹੀ ਜੰਮੂ-ਕਸ਼ਮੀਰ ਵਿਚ ਹਾਈ ਸਪੀਡ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਸੀ। ਨਵੇਂ ਬਣੇ ਕੇਂਦਰ ਸ਼ਾਸਤ ਸੂਬੇ ਵਿਚ 2ਜੀ ਇੰਟਰਨੈੱਟ ਸੇਵਾ ਪਿਛਲੇ ਸਾਲ 25 ਜਨਵਰੀ ਨੂੰ ਬਹਾਲ ਕੀਤੀ ਗਈ ਸੀ। ਪਿਛਲੇ ਸਾਲ ਹੀ ਅਗਸਤ ਵਿਚ ਕੁਝ ਖੇਤਰਾਂ ਵਿਚ ਹਾਈ ਸਪੀਡ ਇੰਟਰਨੈੱਟ ਸੇਵਾ ਨੂੰ ਟ੍ਰਾਇਲ ਵਜੋਂ ਸ਼ੁਰੂ ਕੀਤਾ ਗਿਆ ਸੀ। 

ਇਹ ਵੀ ਪੜ੍ਹੋ :ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ


ਦੱਖਣੀ ਕਸ਼ਮੀਰ ਵਿਚ ਇੰਟਰਨੈੱਟ ਸੇਵਾਵਾਂ ਮੁਅੱਤਲ
ਅਧਿਕਾਰੀਆਂ ਨੇ ਸ਼ੁੱਕਰਵਾਰ ਦੱਖਣੀ ਕਸ਼ਮੀਰ ਵਿਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਕਸ਼ਮੀਰ ਇਕਮੁਠਤਾ ਦਿਵਸ ਦਾ ਆਯੋਜਨ ਕਰ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਪ੍ਰਚਾਰ ਰੋਕਣ ਲਈ ਸਿਰਫ ਦੱਖਣੀ ਕਸ਼ਮੀਰ ਵਿਚ ਹੀ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News