ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ 'ਚ ਆਏ 5200 ਤੋਂ ਵੱਧ ਨਵੇਂ ਮਾਮਲੇ

Wednesday, Jun 08, 2022 - 10:19 AM (IST)

ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ 'ਚ ਆਏ 5200 ਤੋਂ ਵੱਧ ਨਵੇਂ ਮਾਮਲੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 5,233 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,31,90,282 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 28,857 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਸੰਕਰਮਣ ਦੇ 5,233 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 7 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,715 ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਲਾਜ ਅਦੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 28,857 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.07 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.72 ਫੀਸਦੀ ਹੈ।

PunjabKesari

ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,881 ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.72 ਫੀਸਦੀ ਹੈ। ਮੰਤਰਾਲਾ ਅਨੁਸਾਰ ਰੋਜ਼ਾਨਾ ਸੰਕਰਮਣ ਦਰ 1.67 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 1.12 ਫੀਸਦੀ ਦਰਜ ਕੀਤੀ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4,26,36,710 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 194.43 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News