ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 5,257 ਨਵੇਂ ਮਾਮਲੇ, 181 ਮਰੀਜ਼ਾਂ ਦੀ ਮੌਤ
Monday, Jun 29, 2020 - 08:53 PM (IST)
ਮੁੰਬਈ- ਮਹਾਰਾਸ਼ਟਰ 'ਚ ਕੋਵਿਡ-19 ਦੇ 5,257 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਧ ਕੇ 1,69,883 ਹੋ ਗਈ। ਇਕ ਸਿਹਤ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੋਵਿਡ-19 ਨਾਲ ਹੋਰ 181 ਲੋਕਾਂ ਦੀ ਮੌਤ ਹੋਣ ਦੇ ਨਾਲ ਹੀ ਸੂਬੇ 'ਚ ਮਹਾਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 7,610 ਹੋ ਗਈ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਸੂਬੇ 'ਚ ਕੋਵਿਡ-19 ਦੇ 5,000 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਜਾਨ ਗਵਾਉਣ ਵਾਲੇ 181 ਲੋਕਾਂ 'ਚੋਂ 76 ਮੌਤਾਂ ਬੀਤੇ 48 ਘੰਟਿਆਂ ਦੇ ਦੌਰਾਨ ਹੋਈਆਂ ਜਦਕਿ ਹੋਰ ਦੀ ਮੌਤਾਂ ਪਹਿਲਾਂ ਹੋਈਆਂ ਸਨ। ਅਧਿਕਾਰੀ ਨੇ ਦੱਸਿਆ ਕਿ ਦਿਨ 'ਚ 2,385 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ, ਜਿਸ ਨਾਲ ਠੀਕ ਹੋਏ ਲੋਕਾਂ ਦੀ ਗਿਣਤੀ 88,960 ਹੋ ਗਈ ਹੈ। ਸੂਬੇ 'ਚ ਹੁਣ ਵੀ 73,298 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।