ਫਿਰ ਡਰਾਉਣ ਲੱਗਾ ਕੋਰੋਨਾ, ਇਕ ਦਿਨ ''ਚ ਆਏ 5 ਹਜ਼ਾਰ ਤੋਂ ਪਾਰ ਮਾਮਲੇ, 7 ਮਰੀਜ਼ਾਂ ਦੀ ਮੌਤ

Thursday, Apr 06, 2023 - 01:26 PM (IST)

ਫਿਰ ਡਰਾਉਣ ਲੱਗਾ ਕੋਰੋਨਾ, ਇਕ ਦਿਨ ''ਚ ਆਏ 5 ਹਜ਼ਾਰ ਤੋਂ ਪਾਰ ਮਾਮਲੇ, 7 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਫਿਰ ਤੋਂ ਵੱਧਣ ਲੱਗ ਪਿਆ ਹੈ। ਇਕ ਦਿਨ ਵਿਚ 5,335 ਨਵੇਂ ਮਾਮਲੇ ਆਉਣ ਮਗਰੋਂ ਦੇਸ਼ 'ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ 4,47,39,054 ਹੋ ਗਈ ਹੈ। ਪਿਛਲੇ 195 ਦਿਨਾਂ ਵਿਚ ਸਾਹਮਣੇ ਆਏ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 25,587 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ ਦੇਸ਼ 'ਚ ਪਿਛਲੇ ਸਾਲ 23 ਸਤੰਬਰ ਨੂੰ 5,383 ਰੋਜ਼ਾਨਾ ਦੇ ਮਾਮਲੇ ਸਾਹਮਣੇ ਆਏ ਸਨ। 

ਸਿਹਤ ਮੰਤਰਾਲਾ ਵਲੋਂ ਜਾਰੀ ਵੀਰਵਾਰ ਦੇ ਅੰਕੜਿਆਂ ਮੁਤਾਬਕ ਵਾਇਰਸ ਨਾਲ ਕਰਨਾਟਕ ਅਤੇ ਮਹਾਰਾਸ਼ਟਰ ਵਿਚ 2-2 ਅਤੇ ਕੇਰਲ ਤੇ ਪੰਜਾਬ 'ਚ 1-1 ਮਰੀਜ਼ ਦੀ ਮੌਤ ਮਗਰੋਂ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 5,30,929 ਹੋ ਗਈ। ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਵੀ 25,587 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.75 ਫ਼ੀਸਦੀ ਹੈ। 

ਹੁਣ ਤੱਕ ਕੁੱਲ 4,41,82,538 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫ਼ੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਭਾਰਤ ਵਿਚ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਟੀਕਿਆਂ ਦੀਆਂ 220.66 ਕਰੋੜ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ। 


author

Tanu

Content Editor

Related News