ਟਲਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਅਚਾਨਕ ਉਤਰੇ ਮਾਲ ਗੱਡੀ ਦੇ 5 ਡੱਬੇ

Tuesday, Sep 24, 2024 - 02:19 PM (IST)

ਪੱਛਮੀ ਬੰਗਾਲ : ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਨਿਊ ਮੈਨਾਗੁੜੀ ਰੇਲਵੇ ਸਟੇਸ਼ਨ 'ਤੇ ਮੰਗਲਵਾਰ ਸਵੇਰੇ ਇਕ ਖਾਲੀ ਮਾਲ ਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਉੱਤਰ-ਪੂਰਬ ਫਰੰਟੀਅਰ ਰੇਲਵੇ (ਐੱਨਐੱਫਆਰ) ਦੇ ਇੱਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸਵੇਰੇ 6.20 ਵਜੇ ਵਾਪਰੀ, ਜਿਸ ਵਿੱਚ ਕਿਸੇ ਤਰ੍ਹਾਂ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ। ਇਹ ਰੇਲਵੇ ਰੂਟ ਉੱਤਰ-ਪੂਰਬੀ ਰਾਜਾਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਦਾ ਹੈ।

ਇਹ ਵੀ ਪੜ੍ਹੋ ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ

ਅਧਿਕਾਰੀ ਨੇ ਦੱਸਿਆ ਕਿ ਡੱਬਿਆਂ ਦੇ ਪਟੜੀ ਤੋਂ ਉਤਰਨ ਕਾਰਨ ਓਵਰਹੈੱਡ ਬਿਜਲੀ ਦੀਆਂ ਤਾਰਾਂ ਅਤੇ ਕੁਝ ਖੰਭਿਆਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਟੜੀ ਤੋਂ ਉਤਰੇ ਡੱਬਿਆਂ ਨੂੰ ਪਟੜੀ 'ਤੇ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੁਪਹਿਰ ਤੋਂ ਪਹਿਲਾਂ ਨਿਊ ਮੈਨਾਗੁੜੀ ਸਟੇਸ਼ਨ ਰਾਹੀਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ। NFR ਅਧਿਕਾਰੀ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਡੱਬੇ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰਨਗੇ।

ਇਹ ਵੀ ਪੜ੍ਹੋ ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News