UP 'ਚ ਦਰਦਨਾਕ ਘਟਨਾ, ਘਰ 'ਚੋਂ ਮਿਲੀਆਂ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ

04/25/2020 10:56:53 AM

ਲਖਨਊ— ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ 'ਚ ਕੋਤਵਾਲੀ ਖੇਤਰ ਵਿਚ ਇਕ ਘਰ 'ਚੋਂ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਪੁਲਸ ਨੇ ਸ਼ਨੀਵਾਰ ਭਾਵ ਅੱਜ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਅਤੇ ਇਕ ਬੰਦ ਘਰ 'ਚੋਂ 2 ਬੱਚਿਆਂ ਸਮੇਤ 5 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।

ਏਟਾ ਵਿਚ ਸਨਸਨੀਖੇਜ਼ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ 'ਚ 2 ਬੱਚੇ ਅਤੇ ਦੋ ਔਰਤਾਂ ਸ਼ਾਮਲ ਹਨ। ਜਾਣਕਾਰੀ ਮੁਤਾਬਕ 2 ਬੱਚਿਆਂ, 2 ਔਰਤਾਂ ਅਤੇ ਇਕ ਪੁਰਸ਼ ਦੀਆਂ ਲਾਸ਼ਾਂ ਬੰਦ ਘਰ ਵਿਚ ਮਿਲੀਆਂ ਹਨ। ਪੁਲਸ ਨੇ ਗੇਟ ਤੋੜ ਕੇ ਲਾਸ਼ ਨੂੰ ਕੱਢਿਆ ਹੈ। ਫੋਰੈਂਸਿਕ ਅਤੇ ਡੌਗ ਸਕਵਾਇਡ ਟੀਮਾਂ ਮੌਕੇ 'ਤੇ ਮੌਜੂਦ ਹਨ। ਮੌਤ ਦੇ ਕਾਰਨਾਂ ਦਾ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਘਟਨਾ ਬਾਰੇ ਪਤਾ ਲੱਗਣ 'ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਦਹਿਸ਼ਤ ਵਿਚ ਹਨ। ਦਰਅਸਲ ਇਹ ਘਟਨਾ ਅਜਿਹੇ ਸਮੇਂ 'ਚ ਸਾਹਮਣੇ ਆਈ ਹੈ, ਜਦੋਂ ਪੂਰਾ ਦੇਸ਼ 3 ਮਈ ਤਕ ਲਾਕਡਾਊਨ ਹੈ ਅਤੇ ਸਾਰੇ ਆਪਣੇ-ਆਪਣੇ ਘਰਾਂ ਵਿਚ ਕੈਦ ਹਨ। ਪੁਲਸ ਮਾਮਲੇ ਦੀ ਜਾਂਚ 'ਚ ਜੁੱਟੀ ਹੋਈ ਹੈ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਨ੍ਹਾਂ 5 ਲੋਕਾਂ ਦੀ ਮੌਤ ਕਿਵੇਂ ਹੋਈ ਹੈ।


Tanu

Content Editor

Related News