ਮਾਤਮ ’ਚ ਬਦਲਿਆ ਵਿਆਹ ਦਾ ਜਸ਼ਨ, ਬਰਾਤੀਆਂ ਨੂੰ ਟਰੱਕ ਨੇ ਮਾਰੀ ਟੱਕਰ, 5 ਦੀ ਮੌਤ ਤੇ ਕਈ ਜ਼ਖ਼ਮੀ

Tuesday, Mar 12, 2024 - 03:06 AM (IST)

ਮਾਤਮ ’ਚ ਬਦਲਿਆ ਵਿਆਹ ਦਾ ਜਸ਼ਨ, ਬਰਾਤੀਆਂ ਨੂੰ ਟਰੱਕ ਨੇ ਮਾਰੀ ਟੱਕਰ, 5 ਦੀ ਮੌਤ ਤੇ ਕਈ ਜ਼ਖ਼ਮੀ

ਰਾਏਸੇਨ (ਐੱਮ. ਪੀ.), (ਭਾਸ਼ਾ)– ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲੇ ਦੇ ਸੁਲਤਾਨਪੁਰ ਸ਼ਹਿਰ ’ਚ ਸੋਮਵਾਰ ਰਾਤ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਕਈ ਬਰਾਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਤੇ 11 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਰਾਏਸੇਨ ਦੇ ਕੁਲੈਕਟਰ ਅਰਵਿੰਦ ਦੂਬੇ ਨੇ ਪੀ. ਟੀ. ਆਈ. ਨੂੰ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਰਾਤੀ ਹੋਸ਼ੰਗਾਬਾਦ ਜ਼ਿਲੇ ਦੇ ਅੰਚਲਖੇੜਾ ਤੋਂ ਸੁਲਤਾਨਪੁਰ ਦੇ ਖਮਾਰੀਆ ਪਿੰਡ ਪਹੁੰਚ ਰਹੀ ਸੀ, ਜਿਨ੍ਹਾਂ ਨੂੰ ਸੜਕ ’ਤੇ ਗਲਤ ਦਿਸ਼ਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਘਟਨਾ ਰਾਤ ਕਰੀਬ 10 ਵਜੇ ਵਾਪਰੀ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਬੱਸਾਂ ਦੀਆਂ ਸਵਾਰੀਆਂ ਲਈ ਅਹਿਮ ਖ਼ਬਰ, ਅੱਜ ਘਰੋਂ ਬਾਹਰ ਨਿਕਲਣਾ ਪਾ ਸਕਦੈ ਮੁਸੀਬਤ

ਸੁਲਤਾਨਪੁਰ ਥਾਣਾ ਇੰਚਾਰਜ ਰਜਤ ਸਰਾਠੇ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੂਬੇ ਨੇ ਦੱਸਿਆ ਕਿ ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ ਤੇ 11 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ’ਚੋਂ 5 ਦੀ ਹਾਲਤ ਨਾਜ਼ੁਕ ਹੈ ਤੇ ਉਨ੍ਹਾਂ ਨੂੰ ਭੋਪਾਲ ਰੈਫ਼ਰ ਕਰ ਦਿੱਤਾ ਗਿਆ ਹੈ।

ਕੁਲੈਕਟਰ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਵਾਪਰੇ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਦੂਬੇ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News