ਵੱਡਾ  ਹਾਦਸਾ  : ਪਿਕਅੱਪ ਵੈਨ ਅਤੇ ਕਾਰ ਦੀ ਟੱਕਰ ''ਚ 5 ਦੀ ਮੌਤ

Sunday, Sep 15, 2024 - 02:56 PM (IST)

ਮੁੰਬਈ - ਮਹਾਰਾਸ਼ਟਰ ਦੇ ਧੂਲੇ ਜ਼ਿਲੇ 'ਚ ਐਤਵਾਰ ਨੂੰ ਇਕ ਵੈਨ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ, ਇਸ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸ਼ਿੰਦਖੇੜਾ ਤਾਲੁਕਾ ਦੇ ਦਾਸਵੇਲ ਫਾਟਾ 'ਚ ਵਾਪਰਿਆ। ਉਨ੍ਹਾਂ ਦੱਸਿਆ ਕਿ ਵੈਨ ਦੀ ਕਾਰ ਨਾਲ ਟੱਕਰ ਹੋਣ ਕਾਰਨ ਤਿੰਨ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ 4 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਵੈਨ ਦਾ ਡਰਾਈਵਰ ਸ਼ਰਾਬੀ ਸੀ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਨਰਦਾਨਾ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sunaina

Content Editor

Related News