ਗੁਰੂਗ੍ਰਾਮ ’ਚ ਕਾਰ-ਟਰੱਕ ’ਚ ਭਿਆਨਕ ਟੱਕਰ, 5 ਲੋਕਾਂ ਦੀ ਮੌਤ
Thursday, Mar 03, 2022 - 03:25 PM (IST)

ਗੁਰੂਗ੍ਰਾਮ (ਭਾਸ਼ਾ)– ਗੁਰੂਗ੍ਰਾਮ ’ਚ ਦਿੱਲੀ-ਜੈਪਰੁ ਹਾਈਵੇਅ ’ਤੇ ਬੁੱਧਵਾਰ ਦੇਰ ਰਾਤ ਬਿਨੌਲਾ ਪਿੰਡ ਨੇੜੇ ਇਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਬੁੱਧਵਾਰ ਦੇਰ ਰਾਤ ਕਰੀਬ 2 ਵਜੇ ਇਕ ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ’ਚ ਸਵਾਰ 5 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਬਰਾਮਦ ਕਰਨ ’ਚ ਸਫ਼ਲ ਰਹੀ। ਇਸ ਮਾਮਲੇ ਦੇ ਜਾਂਚ ਅਧਿਕਾਰੀ ਅਧਿਕਾਰੀ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਗਜੇਂਦਰ ਸਿੰਘ ਨੇ ਦੱਸਿਆ ਕਿ ਅਸੀਂ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਹਾਦਸਾਗ੍ਰਸਤ ਕਾਰ ਰਾਜਸਥਾਨ ਦੀ ਰਜਿਸਟਰਡ ਹੈ ਅਤੇ ਉਸ 'ਤੇ ਰਾਜਸਥਾਨ ਦੀ ਨੰਬਰ ਪਲੇਟ ਲੱਗੀ ਹੋਈ ਹੈ।