ਕਸ਼ਮੀਰ 'ਚ ਲਸ਼ਕਰ ਅੱਤਵਾਦੀਆਂ ਦੇ 5 ਸਹਿਯੋਗੀ ਗ੍ਰਿਫ਼ਤਾਰ

Sunday, Apr 03, 2022 - 12:31 PM (IST)

ਕਸ਼ਮੀਰ 'ਚ ਲਸ਼ਕਰ ਅੱਤਵਾਦੀਆਂ ਦੇ 5 ਸਹਿਯੋਗੀ ਗ੍ਰਿਫ਼ਤਾਰ

ਸ੍ਰੀਨਗਰ (ਵਾਰਤਾ)- ਜੰਮੂ-ਕਸ਼ਮੀਰ ਪੁਲਸ ਨੇ ਐਤਵਾਰ ਨੂੰ ਉੱਤਰੀ ਕਸ਼ਮੀਰ ਵਿਚ ਦੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਲਸ਼ਕਰ-ਏ-ਤੋਇਬਾ (ਲਸ਼ਕਰ) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਅਤੇ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗੈਰ-ਕਾਨੂੰਨੀ ਲਸ਼ਕਰ ਸੰਗਠਨ ਦੇ ਅੱਤਵਾਦੀਆਂ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉੱਥੇ ਹੀ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਅਤੇ ਹਾਜਿਨ 'ਚ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਗ੍ਰਨੇਡ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਕਿਹਾ,''ਬਾਂਦੀਪੋਰਾ 'ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਲਸ਼ਕਰ ਦੇ ਅੱਤਵਾਦੀਆਂ ਦੇ 5 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਗ੍ਰੇਨੇਡ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਸਬੰਧ ਵਿਚ ਬਾਂਦੀਪੋਰਾ ਅਤੇ ਹਾਜਿਨ ਥਾਣਿਆਂ 'ਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਅੱਗੇ ਦੀ ਜਾਂਚ ਜਾਰੀ ਹੈ।''


author

DIsha

Content Editor

Related News