ਦਿੱਲੀ 'ਚ ਵਾਪਰੀ ਸ਼ਰਮਨਾਕ ਘਟਨਾ, 5 ਗੁਆਂਢੀਆਂ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ
Sunday, Feb 12, 2023 - 12:45 AM (IST)
ਨਵੀਂ ਦਿੱਲੀ (ਭਾਸ਼ਾ)- ਉੱਤਰੀ ਦਿੱਲੀ ਦੇ ਸਿਵਲ ਲਾਈਨ ਇਲਾਕੇ ’ਚ ਇਕ ਨਾਬਾਲਗ ਲੜਕੀ ਨਾਲ ਉਸ ਦੇ ਗੁਆਂਢ ’ਚ ਰਹਿਣ ਵਾਲੇ 5 ਲੜਕਿਆਂ ਨੇ ਕਈ ਵਾਰ ਜਬਰ-ਜ਼ਿਨਾਹ ਕੀਤਾ। ਡਿਪਟੀ ਕਮਿਸ਼ਨਰ ਆਫ਼ ਪੁਲਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਿਵਲ ਲਾਈਨ ਪੁਲਸ ਥਾਣੇ ’ਚ ਇਸ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਸੀ। ਡੀ. ਸੀ. ਪੀ. ਨੇ ਕਿਹਾ, ਨਾਬਾਲਗ ਨੇ ਦੱਸਿਆ ਕਿ ਕੁਝ ਸਥਾਨਕ ਲੜਕਿਆਂ ਨੇ ਉਸ ਦਾ ਜਿਣਸੀ ਸ਼ੋਸ਼ਣ ਕੀਤਾ ਹੈ। ਪੀੜਤਾ ਦੀ ਮਾਂ ਨੇ 5 ਲੜਕਿਆਂ ਵੱਲੋਂ ਨਾਬਾਲਗ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਦੀ ਸ਼ਿਕਾਇਤ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ: ਫੀਸ ਨਾ ਦੇਣ ’ਤੇ ਬੇਰਹਿਮੀ ਨਾਲ ਕੁੱਟੇ ਬੱਚੇ ਨੂੰ ਹੋਇਆ ਅਧਰੰਗ, ਸਲੂਕ ਸੁਣ ਹੋ ਜਾਵੋਗੇ ਹੈਰਾਨ
ਡੀ.ਸੀ.ਪੀ. ਨੇ ਕਿਹਾ ਕਿ ਨਾਬਾਲਗਾ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਆਈ.ਪੀ.ਸੀ. ਦੀ ਧਾਰਾ 377 ਦੇ ਨਾਲ ਹੀ ਪੋਕਸੋ ਐਕਟ ਦੀ ਧਾਰਾ 4 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ 5 ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।