ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ ''ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

Monday, Apr 27, 2026 - 04:04 PM (IST)

ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ ''ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

ਨੈਸ਼ਨਲ ਡੈਸਕ- ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ-ਰਾਜਪਾਲ ਵੀ.ਕੇ. ਸਕਸੈਨਾ ਨੇ ਸੋਮਵਾਰ ਨੂੰ ਇੱਕ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ 5 ਨਵੇਂ ਜ਼ਿਲ੍ਹੇ ਬਣਾਉਣ ਦੇ ਅਧਿਕਾਰਤ ਨੋਟੀਫਿਕੇਸ਼ਨ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੱਦਾਖ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ।

LG ਸਕਸੈਨਾ ਦੁਆਰਾ ਮਨਜ਼ੂਰ ਕੀਤੇ ਗਏ 5 ਨਵੇਂ ਜ਼ਿਲ੍ਹਿਆਂ 'ਚ ਨੁਬਰਾ, ਸ਼ਾਮ, ਚਾਂਗਥਾਂਗ, ਜ਼ਾਂਸਕਰ ਤੇ ਦਰਾਸ਼ ਸ਼ਾਮਲ ਹਨ। ਇਸ ਤੋਂ ਪਹਿਲਾਂ ਲੱਦਾਖ ਵਿੱਚ ਸਿਰਫ਼ ਦੋ ਜ਼ਿਲ੍ਹੇ ਲੇਹ ਅਤੇ ਕਾਰਗਿਲ ਸਨ। 5 ਨਵੇਂ ਜ਼ਿਲ੍ਹੇ ਬਣਨ ਮਗਰੋਂ ਹੁਣ ਲੱਦਾਖ ਵਿੱਚ ਕੁੱਲ 7 ਜ਼ਿਲ੍ਹੇ ਹੋ ਗਏ ਹਨ। 

ਲੱਦਾਖ ਦੇ ਉਪ-ਰਾਜਪਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ ਸਾਂਝੀ ਕਰਦਿਆਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵੇਂ ਜ਼ਿਲ੍ਹੇ ਬਣਨ ਨਾਲ ਪ੍ਰਸ਼ਾਸਨ ਲੋਕਾਂ ਦੇ ਹੋਰ ਨੇੜੇ ਪਹੁੰਚ ਸਕੇਗਾ ਅਤੇ ਸਰਕਾਰੀ ਸਕੀਮਾਂ ਦਾ ਲਾਭ ਦੂਰ-ਦੁਰਾਡੇ ਦੇ ਖੇਤਰਾਂ ਤੱਕ ਆਸਾਨੀ ਨਾਲ ਪਹੁੰਚ ਸਕੇਗਾ। ਇਸ ਤੋਂ ਇਲਾਵਾ ਇਹ ਫੈਸਲਾ ਲੋਕਾਂ ਲਈ ਰੁਜ਼ਗਾਰ, ਉੱਦਮਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਨਵੇਂ ਮੌਕੇ ਪੈਦਾ ਕਰੇਗਾ। LG ਨੇ ਅੱਗੇ ਕਿਹਾ ਕਿ ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਅਤੇ ਖੁਸ਼ਹਾਲ ਲੱਦਾਖ' ਦੇ ਵਿਜ਼ਨ ਨੂੰ ਹੁਲਾਰਾ ਦੇਵੇਗਾ। 

PunjabKesari

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਅਗਸਤ 2024 ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਇਨ੍ਹਾਂ ਨਵੇਂ ਜ਼ਿਲ੍ਹਿਆਂ ਦੇ ਗਠਨ ਨੂੰ ਪ੍ਰਵਾਨਗੀ ਦਿੱਤੀ ਸੀ। ਹੁਣ LG ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ, ਇਨ੍ਹਾਂ ਜ਼ਿਲ੍ਹਿਆਂ ਦੀ ਸੀਮਾ ਨਿਰਧਾਰਿਤ ਕਰਨ ਅਤੇ ਦਫ਼ਤਰਾਂ ਦੇ ਗਠਨ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ- ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71 ਜਵਾਕਾਂ ਦੀ ਗਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News