ਰਾਏਗੜ੍ਹ ''ਚ ਇਕ ਹੀ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼

07/05/2018 3:25:07 PM

ਨਵੀਂ ਦਿੱਲੀ— ਦਿੱਲੀ 'ਚ ਬੁਰਾੜੀ ਕਾਂਡ ਦਾ ਮਾਮਲਾ ਅਜੇ ਪੂਰੀ ਤਰ੍ਹਾਂ ਨਾਲ ਸੁਲਝਿਆ ਵੀ ਨਹੀਂ ਸੀ ਕਿ ਮਹਾਰਾਸ਼ਟਰ ਤੋਂ ਵੀ ਸਮੂਹਿਕ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ਦੇ ਅਲੀਬਾਗ 'ਚ ਬੁੱੱਧਵਾਰ ਨੂੰ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਪੂਰੇ ਪਰਿਵਾਰ ਵੱਲੋਂ ਇੱਕਠੇ ਖੁਦਕੁਸ਼ੀ ਕਰਨ ਦਾ ਕਾਰਨ ਅਜੇ ਸਾਫ ਨਹੀਂ ਹੋ ਪਾਇਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਿਆਂ 'ਚ ਡੇਢ-2 ਸਾਲ ਮਾਸੂਮ ਬੱਚੇ ਵੀ ਹਨ। ਉਨ੍ਹਾਂ 'ਚ ਇਕ ਦੀ ਤਬੀਅਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ 12 ਵਜੇ ਦੇ ਆਸਪਾਸ ਦੀ ਹੈ। ਸ਼ੱਕ ਹੈ ਕਿ ਪੰਜਾਂ ਨੇ ਕੋਲਡ ਡਰਿੱਕ 'ਚ ਜ਼ਹਿਰ ਮਿਲਾ ਕੇ ਪੀਤਾ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਉਲਟੀ ਹੋਣ ਲੱਗੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।