ਜੰਮੂ-ਕਸ਼ਮੀਰ ਤੋਂ ਕਾਂਗਰਸ ਉਮੀਦਵਾਰ ਸਮੇਤ 5 ਲੋਕਾਂ ਨੂੰ ਕੈਦ, ਕੋਰਟ ਨੇ ਸੁਣਾਇਆ ਇਹ ਫ਼ੈਸਲਾ
Friday, Aug 30, 2024 - 04:08 PM (IST)
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਇਕ ਉਮੀਦਵਾਰ 'ਤੇ ਗਾਜ ਡਿੱਗ ਗਈ ਹੈ। ਅਦਾਲਤ ਨੇ ਕਾਂਗਰਸ ਪ੍ਰਧਾਨ ਅਤੇ ਬਨਿਹਾਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵਿਕਰ ਰਸੂਲ ਵਾਨੀ ਅਤੇ 5 ਹੋਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਸਾਰਿਆਂ ਨੂੰ 5-5 ਮਹੀਨੇ ਦੀ ਕੈਦ ਅਤੇ 1-1 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਜਾਣਕਾਰੀ ਅਨੁਸਾਰ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਲਾਵਥੀ ਦੇ ਪਿੰਡ ਮਿੱਠੇਪੁਰ ਦੇ ਜੂਨੀਅਰ ਹਾਈ ਸਕੂਲ ਵਿੱਚ ਬਿਨਾਂ ਮਨਜ਼ੂਰੀ ਤੋਂ ਇੱਕ ਪਬਲਿਕ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼
ਇਸ ਮੀਟਿੰਗ ਵਿੱਚ ਜੰਮੂ-ਕਸ਼ਮੀਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਵਿਕਰ ਰਸੂਲ ਵਾਨੀ ਨੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਇਸ ਕਾਰਨ ਮੁਲਜ਼ਮਾਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਗਿਆ। ਕੇਸ ਦੀ ਸੁਣਵਾਈ ਸਪੈਸ਼ਲ ਐੱਮ.ਪੀ. ਐੱਮ.ਐੱਲ.ਏ. ਅਦਾਲਤ ਵਿਚ ਚੱਲ਼ ਰਹੀ ਸੀ। ਅਦਾਲਤ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਨੂੰ ਸਹੀ ਪਾਇਆ ਅਤੇ ਜੰਮੂ-ਕਸ਼ਮੀਰ ਕਾਂਗਰਸ ਦੇ ਸਾਬਕਾ ਪ੍ਰਧਾਨ ਵਿਕਾਰ ਰਸੂਲ ਵਾਨੀ, ਭਾਰਤ ਭੂਸ਼ਣ ਸ਼ਰਮਾ, ਸਚਿਨ, ਇਕਰਾਮੂਦੀਨ ਅਤੇ ਨਾਜ਼ਿਮ ਨੂੰ 5 ਮਹੀਨੇ ਦੀ ਕੈਦ ਅਤੇ 1000 ਰੁਪਏ ਜੁਰਮਾਨੇ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਵਿਕਰ ਰਸੂਲ ਬਨਿਹਾਲ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਨ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8