ਤੇਜ਼ ਰਫਤਾਰ ਬਣੀ ਕਾਲ ! SUV ਤੇ ਟਰੱਕ ਦੀ ਭਿਆਨਕ ਟੱਕਰ ''ਚ ਔਰਤ ਸਮੇਤ 5 ਲੋਕਾਂ ਦੀ ਮੌਤ
Thursday, Mar 05, 2026 - 05:21 PM (IST)
ਨੈਸ਼ਨਲ ਡੈਸਕ : ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਜ਼ਿਲ੍ਹੇ ਦੇ ਫੁਲਪਾਰਾਸ ਇਲਾਕੇ ਵਿੱਚ ਵਾਪਰਿਆ। ਪੁਲਸ ਅਨੁਸਾਰ ਇਹ ਹਾਦਸਾ ਸਵੇਰੇ ਉਸ ਸਮੇਂ ਹੋਇਆ ਜਦੋਂ ਮੁਸਾਫਿਰਾਂ ਨਾਲ ਭਰੀ ਇੱਕ ਐਸ.ਯੂ.ਵੀ. (SUV) ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਫੁਲਪਾਰਾਸ ਪੁਲਸ ਸਟੇਸ਼ਨ ਦੇ ਇੰਚਾਰਜ ਵਿਕਰਮ ਆਚਾਰੀਆ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖਮੀ ਹੋਏ ਦੋ ਵਿਅਕਤੀਆਂ ਦਾ ਇਲਾਜ ਅਜੇ ਜਾਰੀ ਹੈ। ਪੁਲਸ ਵੱਲੋਂ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
