Road Accident : ਪੁਰਵਾਂਚਲ ਐਕਸਪ੍ਰੈਸ-ਵੇਅ ''ਤੇ 5 ਲੋਕਾਂ ਦੀ ਦਰਦਨਾਕ ਮੌਤ, ਪੈ ਗਿਆ ਚੀਕ-ਚਿਹਾੜਾ

Saturday, May 16, 2026 - 06:26 PM (IST)

Road Accident : ਪੁਰਵਾਂਚਲ ਐਕਸਪ੍ਰੈਸ-ਵੇਅ ''ਤੇ 5 ਲੋਕਾਂ ਦੀ ਦਰਦਨਾਕ ਮੌਤ, ਪੈ ਗਿਆ ਚੀਕ-ਚਿਹਾੜਾ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਪੁਰਵਾਂਚਲ ਐਕਸਪ੍ਰੈਸ-ਵੇਅ 'ਤੇ ਸ਼ਨੀਵਾਰ ਨੂੰ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਇੱਕ ਕੰਟੇਨਰ ਵਿੱਚ ਜਾ ਵੜੀ। ਜਾਣਕਾਰੀ ਅਨੁਸਾਰ, ਇਹ ਹਾਦਸਾ ਥਾਣਾ ਕੰਧਰਾਪੁਰ ਖੇਤਰ ਵਿੱਚ ਪੁਰਵਾਂਚਲ ਐਕਸਪ੍ਰੈਸ-ਵੇਅ ਦੇ ਮੀਲ ਪੱਥਰ 238 ਦੇ ਨੇੜੇ ਵਾਪਰਿਆ. ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਕੰਟੇਨਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਪੰਜੇ ਲੋਕਾਂ ਦੀ ਜਾਨ ਚਲੀ ਗਈ। ਇਸ ਹਾਦਸੇ ਵਿੱਚ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਭਿਆਨਕ ਟੱਕਰ ਤੋਂ ਬਾਅਦ ਐਕਸਪ੍ਰੈਸ-ਵੇਅ 'ਤੇ ਕਾਫੀ ਦੇਰ ਤੱਕ ਜਾਮ ਲੱਗਿਆ ਰਿਹਾ, ਜਿਸ ਨੂੰ ਪੁਲਸ ਨੇ ਕੜੀ ਮਸ਼ੱਕਤ ਤੋਂ ਬਾਅਦ ਖੁਲ੍ਹਵਾਇਆ। ਇੱਕ ਹੋਰ ਘਟਨਾ ਵਿੱਚ, ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿੱਚ ਵੀ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਡੂੰਘੇ ਟੋਏ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

Shubam Kumar

Content Editor

Related News