ਭਾਰਤੀ ਫ਼ੌਜ ਦੇ 5 ਜਵਾਨ ਸ਼ਹੀਦ ! ਅਸਾਮ ਜਹਾਜ਼ ਕ੍ਰੈਸ਼ 'ਚ ਗਈ ਜਾਨ
Saturday, Jun 13, 2026 - 02:45 PM (IST)
ਨੈਸ਼ਨਲ ਡੈਸਕ- ਸ਼ਨੀਵਾਰ ਨੂੰ ਪੂਰਾ ਦੇਸ਼ ਉਸ ਸਮੇਂ ਦਹਿਲ ਗਿਆ, ਜਦੋਂ ਅਸਾਮ ਦੇ ਜੋਰਹਾਟ ਸਥਿਤ ਹਵਾਈ ਫੌਜੀ ਅੱਡੇ ਨੇੜੇ ਇਕ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਲੈਂਡ ਹੋਣ ਮਗਰੋਂ ਕ੍ਰੈਸ਼ ਹੋ ਗਿਆ, ਜਿਸ ਮਗਰੋਂ ਉਸ ਨੂੰ ਅੱਗ ਲੱਗ ਗਈ ਤੇ ਜਹਾਜ਼ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸੇ ਦੌਰਾਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਕਿ ਕ੍ਰੈਸ਼ ਹੋਏ AN-32 ਟ੍ਰਾਂਸਪੋਰਟ ਜਹਾਜ਼ 'ਚ ਭਾਰਤੀ ਹਵਾਈ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ।
ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਮੁਤਾਬਕ, ਹਾਦਸੇ 'ਚ ਹਵਾਈ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਹਾਲਾਂਕਿ ਰਾਹਤ ਦੀ ਖ਼ਬਰ ਇਹ ਹੈ ਕਿ ਜਹਾਜ਼ ਦੇ ਕੋ-ਪਾਇਲਟ ਦੀ ਜਾਨ ਇਸ ਹਾਦਸੇ 'ਚ ਬਚ ਗਈ ਹੈ ਤੇ ਉਸ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸ਼ਹੀਦ ਹੋਏ ਜਵਾਨਾਂ 'ਚ ਸਕੁਆਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਾਰਜੈਂਟ ਜਿਤੇਂਦਰ ਸ਼ਰਮਾ, ਅਗਨੀਵੀਰਵਾਯੂ ਖੇਮਰਾਮ ਕੁਮਾਵਤ ਤੇ ਅਗਨੀਵੀਰਵਾਯੂ ਦਾਨਿਸ਼ ਆਲਮ ਸ਼ਾਮਲ ਹਨ।
The Indian Air Force deeply regrets the loss of five personnel in the An-32 accident at Jorhat, Assam.
Sqn Ldr Prashant Singh, Flt Lt Shubham Kumar, Sgt Jitendra Sharma, Agniveervayu Khemaram Kumawat and Agniveervayu Danish Alam made the supreme sacrifice in the line of duty.… pic.twitter.com/9SmOjtS5mU
— Indian Air Force (@IAF_MCC) June 13, 2026
ਫਿਲਹਾਲ ਇਸ ਹਾਦਸੇ ਦਾ ਅਸਲ ਕਾਰਨ ਕੀ ਸੀ, ਇਸ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਲਈ ਭਾਰਤੀ ਹਵਾਈ ਫ਼ੌਜ ਵੱਲੋਂ ਕੋਰਟ ਆਫ਼ ਇਨਕੁਆਰੀ ਦੇ ਹੁਕਮ ਦੇ ਦਿੱਤੇ ਗਏ ਹਨ। ਹਵਾਈ ਫ਼ੌਜ ਦੇ ਉੱਚ ਅਧਿਕਾਰੀ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਸੇ ਤਕਨੀਕੀ ਗੜਬੜੀ ਕਾਰਨ ਹੋਇਆ ਜਾਂ ਫਿਰ ਖ਼ਰਾਬ ਮੌਸਮ ਦੀ ਵਜ੍ਹਾ ਨਾਲ। ਫਿਲਹਾਲ ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਪੂਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਟਰੰਪ ਦੇ ਇਸ਼ਾਰੇ 'ਤੇ ਅਮਰੀਕਾ ਨੇ ਹੁਣ ਇਕ ਹੋਰ ਦੇਸ਼ 'ਚ ਕਰ'ਤੀ ਸਟ੍ਰਾਈਕ ! ਮਾਰ ਸੁੱਟਿਆ 'ਗੁਆਰੇਰੋ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
