ਹਿਮਾਚਲ : ਸਕੂਲ ਬੱਸ ਖੱਡ ''ਚ ਡਿੱਗਣ ਨਾਲ 5 ਵਿਦਿਆਰਥੀ ਹੋਏ ਜ਼ਖ਼ਮੀ

Friday, Feb 23, 2024 - 04:22 PM (IST)

ਹਿਮਾਚਲ : ਸਕੂਲ ਬੱਸ ਖੱਡ ''ਚ ਡਿੱਗਣ ਨਾਲ 5 ਵਿਦਿਆਰਥੀ ਹੋਏ ਜ਼ਖ਼ਮੀ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਬੰਜਾਰ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਇਕ ਸਕੂਲ ਬੱਸ ਕਾਰ ਨਾਲ ਟਕਰਾਉਣ ਤੋਂ ਬਾਅਦ ਖੱਡ 'ਚ ਡਿੱਗ ਗਈ, ਜਿਸ ਨਾਲ 5 ਵਿਦਿਆਰਥੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ  ਕਿ 2 ਵਿਦਿਆਰਥੀ ਦੀਕਸ਼ਾ ਅਤੇ ਯੁਵਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਕੁੱਲੂ ਦੇ ਖੇਤਰੀ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਹੋਰ ਤਿੰਨ ਦਾ ਬੰਜਾਰ 'ਚ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਿਨਰਵਾ ਪਬਲਿਕ ਸਕੂਲ ਦੀ ਬੱਸ ਘਿਆਗੀ ਤੋਂ ਬੰਜਾਰ ਜਾ ਰਹੀ ਸੀ।

ਪੁਲਸ ਦੱਸਿਆ ਕਿ ਇਕ ਹੋਰ ਘਟਨਾ 'ਚ, ਬਿਲਾਸਪੁਰ ਜ਼ਿਲ੍ਹੇ 'ਚ ਪੰਜਾਬ ਸਰਹੱਦ ਨਾਲ ਲੱਗਦੇ ਉਦਯੋਗਿਕ ਖੇਤਰ ਗਵਾਲਥਾਈ 'ਚ ਵੀਰਵਾਰ ਸਵੇਰੇ ਇਕ ਬਾਈਕ ਸਵਾਰ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ, ਜਦੋਂ ਉਨ੍ਹਾਂ ਦਾ ਵਾਹਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਬਿਲਾਸਪੁਰ ਦੇ ਸਮਤੈਹਨ ਪਿੰਡ ਵਾਸੀ ਰਮੇਸ਼ ਕੁਮਾਰ (55) ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਦਾ ਪੋਸਟ ਗਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ) ਚੰਡੀਗੜ੍ਹ 'ਚ ਇਲਾਜ ਚੱਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News