ਜੰਮੂ-ਕਸ਼ਮੀਰ ਦੇ ਉੜੀ ਸੈਕਟਰ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 5 ਅੱਤਵਾਦੀ ਢੇਰ

Friday, Jun 09, 2017 - 08:08 PM (IST)

ਜੰਮੂ-ਕਸ਼ਮੀਰ ਦੇ ਉੜੀ ਸੈਕਟਰ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 5 ਅੱਤਵਾਦੀ ਢੇਰ

ਕਸ਼ਮੀਰ— ਜੰਮੂ-ਕਸ਼ਮੀਰ ਦੇ ਉੜੀ ਸੈਕਟਰ 'ਚ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਘਟਨਾ ਦੇ ਬਾਅਦ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ। ਪਿਛਲੇ ਕੁਝ ਦਿਨਾਂ ਤੋਂ ਕਈ ਵਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਹੋ ਚੁੱਕੀਆਂ ਹਨ। 
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਕਰਦਿਆਂ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਪਰ ਤਿੰਨ ਘੰਟੇ ਬਾਅਦ 3 ਹੋਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਮਿਲੀ। ਸੁਰੱਖਿਆ ਬਲਾਂ ਨੇ ਅਜੇ ਵੀ ਸਰਚ ਆਪਰੇਸ਼ਨ ਜਾਰੀ ਰੱਖਿਆ ਹੈ। ਵੀਰਵਾਰ ਨੂੰ ਵੀ ਉੜੀ ਤੇ ਨੌਗਾਮ ਸੈਕਟਰ 'ਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ, ਜਿਨ੍ਹਾਂ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਸੀ। ਪਿਛਲੇ ਤਿੰਨ ਦਿਨਾਂ 'ਚ 10 ਤੋਂ ਜ਼ਿਆਦਾ ਅੱਤਵਾਦੀ ਮਾਰੇ ਜਾ ਚੁੱਕੇ ਹਨ । 
ਦੱਸਣਯੋਗ ਹੈ ਕਿ ਵੀਰਵਾਰ ਨੂੰ 6 ਅੱਤਵਾਦੀ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ 'ਚ ਸਨ, ਜਿਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ 'ਚ ਦੋ ਜਵਾਨ ਜ਼ਖਮੀ ਹੋ ਗਏ ਹਨ। ਵੀਰਵਾਰ ਤੋਂ ਹੀ ਸੁਰੱਖਿਆ ਬਲ ਅੱਤਵਾਦੀਆਂ ਦੀ ਭਾਲ 'ਚ ਸਨ। ਅਜਿਹੇ 'ਚ ਸ਼ੁੱਕਰਵਾਰ ਦੀ ਕਾਰਵਾਈ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਸੀ। ਵੀਰਵਾਰ ਨੂੰ ਹੀ ਨੌਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ ਤੇ ਭਾਰਤੀ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।


Related News