J&K ''ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ''ਚ 5 ਅੱਤਵਾਦੀ ਢੇਰ

Thursday, Dec 19, 2024 - 09:52 AM (IST)

J&K ''ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ''ਚ 5 ਅੱਤਵਾਦੀ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਵੀਰਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿਚ ਘੱਟ ਤੋਂ ਘੱਟ 5 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਅੱਧੀ ਰਾਤ ਮਗਰੋਂ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਸੁਰੱਖਿਆ ਫੋਰਸ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅੱਤਵਾਦੀ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਫੋਰਸਾਂ ਨੇ ਬੁੱਧਵਾਰ ਰਾਤ ਜ਼ਿਲ੍ਹੇ ਦੇ ਬੇਹੀਬਾਗ ਇਲਾਕੇ ਦੇ ਕਦੇਰ ਪਿੰਡ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਹਿੰਮ ਮੁਕਾਬਲੇ ਵਿਚ ਤਬਦੀਲ ਹੋ ਗਈ। ਅਧਿਕਾਰੀ ਨੇ ਦੱਸਿਆ ਕਿ 5 ਅੱਤਵਾਦੀਆਂ ਦੀਆਂ ਲਾਸ਼ਾਂ ਬਾਗ ਵਿਚ ਪਈਆਂ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਕਬਜ਼ੇ ਵਿਚ ਨਹੀਂ ਲਿਆ ਗਿਆ ਹੈ।


author

Tanu

Content Editor

Related News