ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ
Wednesday, Aug 16, 2023 - 04:34 PM (IST)
ਨਵੀਂ ਦਿੱਲੀ (ਭਾਸ਼ਾ) - ਨੇਪਾਲ ਤੋਂ ਆਯਾਤ ਕੀਤੇ ਗਏ ਲਗਭਗ ਪੰਜ ਟਨ ਟਮਾਟਰ ਅਜੇ ਰਸਤੇ ਵਿੱਚ ਹਨ। ਉੱਤਰ ਪ੍ਰਦੇਸ਼ ਵਿੱਚ ਇਸ ਦੀ ਵਿਕਰੀ ਵੀਰਵਾਰ ਨੂੰ 50 ਰੁਪਏ ਪ੍ਰਤੀ ਕਿਲੋ ਦੀ ਰਿਆਇਤੀ ਦਰ 'ਤੇ ਕੀਤੀ ਜਾਵੇਗੀ। ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ ਇੰਡੀਆ ਲਿਮਟਿਡ (NCCF) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। NCCF ਨੇ ਨੇਪਾਲ ਤੋਂ 10 ਟਨ ਟਮਾਟਰ ਦਰਾਮਦ ਕਰਨ ਦਾ ਇਕਰਾਰਨਾਮਾ ਕੀਤਾ ਹੈ।
ਇਹ ਵੀ ਪੜ੍ਹੋ : ਮਸਕ ਭੱਜ ਗਿਆ! 'ਕੇਜ-ਫਾਈਟਿੰਗ' ਨੂੰ ਲੈ ਕੇ ਜ਼ੁਕਰਬਰਗ ਨੇ 'ਥ੍ਰੈੱਡ' 'ਤੇ ਸਾਂਝੀ ਕੀਤੀ ਪੋਸਟ
NCCF ਆਯਾਤ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਤਰਫੋਂ ਟਮਾਟਰਾਂ ਦੀ ਘਰੇਲੂ ਖਰੀਦ ਵੀ ਕਰ ਰਹੀ ਹੈ ਅਤੇ ਖਪਤਕਾਰਾਂ ਨੂੰ ਇਸ ਦੀ ਵਿਕਰੀ ਰਿਆਇਤੀ ਦਰਾਂ 'ਤੇ ਕਰ ਰਹੀ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ NCCF ਪ੍ਰਚੂਨ ਪੱਧਰ 'ਤੇ 'ਦਖਲਅੰਦਾਜ਼ੀ' ਕਰ ਰਹੀ ਹੈ। NCCF ਦੇ ਪ੍ਰਬੰਧ ਨਿਰਦੇਸ਼ਕ ਅਨੀਸ ਜੋਸੇਫ ਚੰਦਰਾ ਨੇ ਦੱਸਿਆ ਕਿ, “ਅਸੀਂ ਨੇਪਾਲ ਤੋਂ 10 ਟਨ ਟਮਾਟਰ ਦਰਾਮਦ ਕਰਨ ਦਾ ਇਕਰਾਰਨਾਮਾ ਕੀਤਾ ਹੈ। ਇਸ ਵਿੱਚੋਂ 3-4 ਟਨ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਵੰਡੇ ਗਏ। ਤਕਰੀਬਨ ਪੰਜ ਟਨ... ਟਰਾਂਜ਼ਿਟ ਵਿੱਚ ਹੈ ਅਤੇ ਇਸ ਦੀ ਵਿਕਰੀ ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਕੀਤੀ ਜਾਵੇਗੀ।''
ਇਹ ਵੀ ਪੜ੍ਹੋ : ਦਿੱਲੀ ਤੋਂ ਸੂਰਤ ਜਾ ਰਹੇ ਜਹਾਜ਼ ਦੀ ਉਡਾਣ ਦੌਰਾਨ ਵੱਡਾ ਹਾਦਸਾ, ਵਿੰਡਸ਼ੀਲਡ 'ਚ ਆਈ ਤਰੇੜ
ਉਨ੍ਹਾਂ ਨੇ ਕਿਹਾ ਕਿ ਟਮਾਟਰ ਜਲਦੀ ਖ਼ਰਾਬ ਹੋ ਜਾਂਦੇ ਹਨ। ਇਸ ਕਾਰਨ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਇਸ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਉੱਤਰ ਪ੍ਰਦੇਸ਼ ਵਿੱਚ ਆਯਾਤ ਕੀਤੇ ਅਤੇ ਸਥਾਨਕ ਤੌਰ 'ਤੇ ਖਰੀਦੇ ਗਏ ਟਮਾਟਰਾਂ ਨੂੰ ਰਿਟੇਲ ਆਊਟਲੇਟਾਂ ਦੇ ਨਾਲ-ਨਾਲ ਚੋਣਵੇਂ ਸਥਾਨਾਂ 'ਤੇ ਮੋਬਾਈਲ ਵੈਨਾਂ ਰਾਹੀਂ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਮੁੱਖ ਉਤਪਾਦਕ ਰਾਜਾਂ ਦਿੱਲੀ-ਐੱਨਸੀਆਰ ਅਤੇ ਰਾਜਸਥਾਨ ਤੋਂ ਖਰੀਦੇ ਗਏ ਟਮਾਟਰਾਂ ਨੂੰ 50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਰਿਆਇਤੀ ਦਰ 'ਤੇ ਵੇਚਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 70 ਰੁਪਏ ਕਿਲੋ ਵਿਕੇਗਾ ਟਮਾਟਰ! ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਚੁੱਕ ਰਹੀ ਇਹ ਵੱਡਾ ਕਦਮ
ਨੇਪਾਲ ਤੋਂ ਟਮਾਟਰਾਂ ਦੀ ਹੋਰ ਦਰਾਮਦ ਬਾਰੇ ਪੁੱਛੇ ਜਾਣ 'ਤੇ ਜੋਸਫ ਚੰਦਰਾ ਨੇ ਕਿਹਾ ਕਿ, "ਨੇਪਾਲ ਤੋਂ ਦਰਾਮਦ ਕਰਨਬੰਦ ਢੰਗ ਨਾਲ ਕੀਤੀ ਜਾਵੇਗੀ, ਕਿਉਂਕਿ ਕੁਝ ਰਾਜਾਂ ਦੀਆਂ ਮੰਡੀਆਂ ਵਿੱਚ ਘਰੇਲੂ ਆਮਦ ਸ਼ੁਰੂ ਹੋ ਗਈ ਹੈ।" ਉਨ੍ਹਾਂ ਨੇ ਕਿਹਾ ਕਿ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿੱਚ ਨਵੇਂ ਦੀ ਆਮਦ ਹੈ। ਥੋਕ ਮੰਡੀਆਂ ਵਿੱਚ ਟਮਾਟਰ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਕੀਮਤਾਂ ਵੀ ਹੇਠਾਂ ਆ ਰਹੀਆਂ ਹਨ। ਸਰਕਾਰੀ ਅੰਕੜਿਆਂ ਮੁਤਾਬਕ 15 ਅਗਸਤ ਨੂੰ ਟਮਾਟਰ ਦੀ ਅਖਿਲ ਭਾਰਤੀ ਔਸਤ ਥੋਕ ਕੀਮਤ ਘਟ ਕੇ 88.22 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ, ਜੋ ਇਕ ਮਹੀਨੇ ਪਹਿਲਾਂ 97.56 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਟਮਾਟਰ ਦੀ ਅਖਿਲ ਭਾਰਤੀ ਔਸਤ ਪ੍ਰਚੂਨ ਕੀਮਤ ਇੱਕ ਮਹੀਨਾ ਪਹਿਲਾਂ 118.7 ਰੁਪਏ ਪ੍ਰਤੀ ਕਿਲੋ ਤੋਂ ਘਟ ਕੇ ਹੁਣ 107.87 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ ਹੈ।
ਇਹ ਵੀ ਪੜ੍ਹੋ : ਗੰਢਿਆਂ ਦੀਆਂ ਵਧਦੀਆਂ ਕੀਮਤਾਂ 'ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8