ਸਕੂਲ ਦੇ ਸੈਪਟਿਕ ਟੈਂਕ ''ਚ ਡਿੱਗਣ ਕਾਰਨ 5 ਸਾਲਾ ਬੱਚੀ ਦੀ ਮੌਤ
Saturday, Jan 04, 2025 - 04:52 AM (IST)
ਚੇਨਈ (ਭਾਸ਼ਾ) : ਤਾਮਿਲਨਾਡੂ ਦੇ ਵਿੱਲੂਪੁਰਮ ਜ਼ਿਲ੍ਹੇ ਦੇ ਵਿਕਰਵੰਡੀ ਸਥਿਤ ਇਕ ਸਕੂਲ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਪੰਜ ਸਾਲਾ ਬੱਚੀ ਗਲਤੀ ਨਾਲ ਸੈਪਟਿਕ ਟੈਂਕ ਵਿਚ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਬੱਚੀ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।
ਮੁੱਖ ਮੰਤਰੀ ਨੇ ਇੱਥੇ ਇਕ ਬਿਆਨ ਵਿਚ ਕਿਹਾ, "ਮੈਂ ਬੱਚੀ ਦੇ ਮਾਪਿਆਂ ਪ੍ਰਤੀ ਡੂੰਘੀ ਸੰਵੇਦਨਾ ਅਤੇ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਜਨ ਰਾਹਤ ਫੰਡ ਵਿੱਚੋਂ ਲੜਕੀ ਦੇ ਮਾਪਿਆਂ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8