400 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਾ 5 ਸਾਲਾ ਤਨਮਯ, 60 ਫੁੱਟ ਦੀ ਡੂੰਘਾਈ 'ਚ ਫਸਿਆ

Tuesday, Dec 06, 2022 - 10:48 PM (IST)

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲੇ ਦੇ ਇਕ ਪਿੰਡ 'ਚ ਮੰਗਲਵਾਰ ਨੂੰ 5 ਸਾਲ ਦਾ ਬੱਚਾ ਖੇਡਦੇ ਹੋਏ 400 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ। ਇਕ ਅਧਿਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ 5 ਵਜੇ ਮਾਂਡਵੀ ਪਿੰਡ 'ਚ ਵਾਪਰੀ। ਅੱਠਨੇਰ ਥਾਣਾ ਇੰਚਾਰਜ ਅਨਿਲ ਸੋਨੀ ਨੇ ਦੱਸਿਆ ਕਿ ਤਨਮਯ ਦਿਯਾਵਰ ਨਾਂ ਦਾ 5 ਸਾਲ ਦਾ ਬੱਚਾ ਖੇਤ 'ਚ ਖੇਡ ਰਿਹਾ ਸੀ, ਇਸ ਦੌਰਾਨ ਉਹ ਬੋਰਵੈੱਲ 'ਚ ਡਿੱਗ ਗਿਆ। ਬੋਰਵੈੱਲ ਹਾਲ ਹੀ ਵਿੱਚ ਪੁੱਟਿਆ ਗਿਆ ਸੀ।

ਇਹ ਵੀ ਪੜ੍ਹੋ : ਪੁਲਸ ਹੱਥ ਲੱਗੀ ਵੱਡੀ ਸਫ਼ਲਤਾ : ਲੁੱਟਾਂ-ਖੋਹਾਂ ਕਰਨ ਵਾਲੀ ਗੈਂਗ ਦਾ ਪਰਦਾਫਾਸ਼, ਇਹ ਸਾਮਾਨ ਹੋਇਆ ਬਰਾਮਦ

ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਸ਼ੁਰੂ ਹੋ ਗਿਆ ਹੈ ਅਤੇ ਖੇਤ ਦੀ ਖੁਦਾਈ ਲਈ ਮਸ਼ੀਨਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਆਕਸੀਜਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਬੱਚਾ ਕਰੀਬ 60 ਫੁੱਟ ਡੂੰਘੇ ਬੋਰਵੈੱਲ ਵਿੱਚ ਫਸਿਆ ਹੋਇਆ ਹੈ। ਖੇਡਦੇ ਹੋਏ ਬੱਚਾ ਬੋਰਵੈੱਲ 'ਚ ਡਿੱਗ ਗਿਆ ਸੀ। ਇਹ ਬੋਰਵੈੱਲ 400 ਫੁੱਟ ਡੂੰਘਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਐੱਸ.ਡੀ.ਈ.ਆਰ.ਐੱਫ਼ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

ਬਚਾਅ ਕਾਰਜ 'ਤੇ CM ਸ਼ਿਵਰਾਜ ਦੀ ਨਜ਼ਰ
ਬੱਚੇ ਨੂੰ ਬਚਾਉਣ ਲਈ ਭੋਪਾਲ ਅਤੇ ਹੋਸ਼ੰਗਾਬਾਦ ਤੋਂ ਐੱਸ.ਡੀ.ਈ.ਆਰ.ਐੱਫ਼ ਟੀਮਾਂ ਨੂੰ ਬੁਲਾਇਆ ਗਿਆ ਹੈ। ਬੱਚੇ ਨੂੰ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਨਮਯ ਦੇ ਬਚਾਅ ਕਾਰਜ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਬੱਚੇ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਬਾਹਰ ਕੱਢਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।


Mandeep Singh

Content Editor

Related News