ਲਾਗੂ ਹੋਇਆ Work From Home, 50 ਫ਼ੀਸਦੀ ਕਰਮਚਾਰੀ ਘਰੋਂ ਕਰਨਗੇ ਕੰਮ

Wednesday, Nov 20, 2024 - 09:44 AM (IST)

ਨਵੀਂ ਦਿੱਲੀ- ਹਵਾ ਪ੍ਰਦੂਸ਼ਣ ਇਸ ਸਮੇਂ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦਾ ਜ਼ਿਆਦਾ ਅਸਰ ਘਰਾਂ 'ਚੋਂ ਬਾਹਰ ਨਿਕਲ ਰਹੇ ਲੋਕਾਂ ਦੀ ਸਿਹਤ 'ਤੇ ਪੈ ਰਿਹਾ ਹੈ। ਬੱਚਿਆਂ ਅਤੇ ਬਜ਼ੁਰਗਾਂ ਸਮੇਤ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਹੋ ਰਹੀ ਹੈ। ਦਿੱਲੀ ਸਰਕਾਰ ਨੇ ਪਹਿਲਾਂ 12ਵੀਂ ਤੱਕ ਦੇ ਸਕੂਲਾਂ ਨੂੰ ਆਨਲਾਈਨ ਕਰਨ ਦਾ ਫ਼ੈਸਲਾ ਲਿਆ ਅਤੇ ਹੁਣ ਕੰਮਕਾਜੀ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਰਕ ਫਰਾਮ ਹੋਮ ਲਾਗੂ ਕਰ ਦਿੱਤਾ ਹੈ। 

ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਦੇ 50 ਫ਼ੀਸਦੀ ਕਰਮਚਾਰੀ ਘਰੋਂ ਕੰਮ ਕਰਨਗੇ। ਗੋਪਾਲ ਰਾਏ ਨੇ ਜਾਣਕਾਰੀ ਦਿੱਤੀ ਕਿ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਕਾਰਨ ਵਰਕ ਫਰਾਮ ਹੋਮ ਲਾਗੂ ਕੀਤਾ ਗਿਆ ਹੈ। ਦਿੱਲੀ ਵਿਚ ਹਵਾ ਪ੍ਰਦੂਸ਼ਣ ਗੰਭੀਰ ਸਥਿਤੀ 'ਚ ਬਣਿਆ ਹੋਇਆ ਹੈ। ਬੁੱਧਵਾਰ ਨੂੰ ਹਵਾ ਗੁਣਵੱਤਾ (AQI) 450 ਤੋਂ ਉੱਪਰ ਦਰਜ ਕੀਤਾ ਗਿਆ। ਬੁੱਧਵਾਰ ਲਗਾਤਾਰ ਤੀਜਾ ਦਿਨ ਹੈ, ਜਦੋਂ ਦਿੱਲੀ-NCR ਦਾ AQI ਗੰਭੀਰ ਸਥਿਤੀ ਵਿਚ ਬਣਿਆ ਹੋਇਆ ਹੈ। ਇਸ ਲਈ ਵਰਕ ਫਰਾਮ ਹੋਮ ਦਾ ਫ਼ੈਸਲਾ ਲਿਆ ਗਿਆ ਹੈ।

PunjabKesari

ਗੋਪਾਲ ਰਾਏ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਪ੍ਰਦੂਸ਼ਣ ਘੱਟ ਕਰਨ ਲਈ ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਵਰਕ ਫਰਾਮ ਹੋਮ ਦਾ ਫ਼ੈਸਲਾ ਲਿਆ ਹੈ। 50 ਫ਼ੀਸਦੀ ਕਰਮਚਾਰੀ ਘਰੋਂ ਕੰਮ ਕਰਨਗੇ। ਇਸ ਦੇ ਲਾਗੂ ਕਰਨ ਲਈ ਸਕੱਤਰੇਤ ਵਿਚ ਅੱਜ ਦੁਪਹਿਰ 1 ਵਜੇ ਅਧਿਕਾਰੀਆਂ ਨਾਲ ਬੈਠਕ ਹੋਵੇਗੀ।


Tanu

Content Editor

Related News