ਹੇਮਕੁੰਟ ਸਾਹਿਬ ''ਚ ਹਰ ਦਿਨ 5 ਹਜ਼ਾਰ ਸ਼ਰਧਾਲੂਆਂ ਦੀ ਗਿਣਤੀ ਤੈਅ, ਰਜਿਸਟਰੇਸ਼ਨ ਹੋਇਆ ਜ਼ਰੂਰੀ
Monday, May 16, 2022 - 11:01 AM (IST)

ਗੋਪੇਸ਼ਵਰ (ਭਾਸ਼ਾ)- ਹਿਮਾਲਿਆ ਖੇਤਰ 'ਚ ਸਥਿਤ ਹੇਮਕੁੰਟ ਗੁਰਦੁਆਰੇ ਲਈ ਵੀ ਇਕ ਦਿਨ 'ਚ ਵੱਧ ਤੋਂ ਵੱਧ 5 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਦੀ ਮਨਜ਼ੂਰੀ ਮਿਲੇਗੀ ਅਤੇ ਚਾਰ ਧਾਮਾਂ ਦੀ ਤਰ੍ਹਾਂ ਇਸ ਲਈ ਵੀ ਸ਼ਰਧਾਲੂਆਂ ਨੂੰ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ। ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਟਰੱਸਟ ਦੇ ਉੱਪ ਪ੍ਰਧਾਨ ਨਰੇਂਦਰਜੀਤ ਸਿੰਘ ਬਿੰਦਰਾ ਨੇ ਐਤਵਾਰ ਨੂੰ ਦੱਸਿਆ ਕਿ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਆਉਣ ਵਾਲੇ ਸਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ 'ਤੇ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ।
ਇਹ ਵੀ ਪੜ੍ਹੋ : ਗੁਜਰਾਤ ਦਾ ਸਰਜਨ ਜੋੜਾ ਬਣਿਆ ਮਾਊਂਟ ਐਵਰੇਸਟ ਫਤਿਹ ਕਰਨ ਵਾਲਾ ਪਹਿਲਾ ਭਾਰਤੀ ਡਾਕਟਰ ਜੋੜਾ
ਉਨ੍ਹਾਂ ਦੱਸਿਆ ਕਿ ਆਨਲਾਈਨ ਅਤੇ ਆਫਲਾਈਨ ਦੋਹਾਂ ਤਰੀਕਿਆਂ ਨਾਲ ਰਾਜ ਸਰਕਾਰ ਦੀ ਵੈੱਬਸਾਈਟ ਤੋਂ ਰਜਿਸਟਰੇਸ਼ਨ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਿਸ਼ੀਕੇਸ਼ 'ਚ ਬਣੇ ਕੇਂਦਰਾਂ 'ਚ ਆਫਲਾਈਨ ਰਜਿਸਟਰੇਸ਼ਨ ਕੀਤਾ ਜਾ ਸਕਦਾ ਹੈ। ਹੇਮਕੁੰਟ ਸਾਹਿਬ ਦੇ ਕਿਵਾੜ 22 ਮਈ ਤੋਂ ਖੁੱਲ੍ਹ ਰਹੇ ਹਨ ਅਤੇ ਰਾਜ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰ ਦਿਨ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਹਜ਼ਾਰ ਤੈਅ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ