''ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਕਰਦੇ ਇਸਲਾਮਿਕ ਦੇਸ਼ਾਂ ਦੇ 5000 ਸੋਸ਼ਲ ਮੀਡੀਆ ਅਕਾਊਂਟ''
Saturday, Jun 21, 2025 - 04:02 PM (IST)

ਗੁਹਾਟੀ (ਭਾਸ਼ਾ) - ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ 5000 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਅਤੇ ਹਮਾਇਤ ਕਰਨ ਲਈ ਸਰਗਰਮ ਹੋ ਗਏ ਹਨ ਅਤੇ ਇਨ੍ਹਾਂ ਵਿਚੋਂ ਵਧੇਰੇ ਅਕਾਊਂਟ ਇਸਲਾਮਿਕ ਦੇਸ਼ਾਂ ਤੋਂ ਸੰਚਾਲਿਤ ਹੁੰਦੇ ਹਨ। ਸਰਮਾ ਨੇ ਇਕ ਪੱਤਰਕਾਰ ਸੰਮੇਲਨ ਵਿਚ ਦੋਸ਼ ਲਾਇਆ ਕਿ ਇਹ ਅਕਾਊਂਟ 47 ਦੇਸ਼ਾਂ ਵਿਚ ਸਰਗਰਮ ਹਨ ਅਤੇ ਇਨ੍ਹਾਂ ਵਿਚੋਂ ਸਭ ਤੋਂ ਵੱਧ ਗਿਣਤੀ ਵਿਚ ਸਰਗਰਮ ਅਕਾਊਂਟ ਬੰਗਲਾਦੇਸ਼ ਅਤੇ ਪਾਕਿਸਤਾਨ ਵਿਚ ਹਨ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ : ਔਰਤਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
ਉਨ੍ਹਾਂ ਦਾਅਵਾ ਕੀਤਾ ਕਿ ਇਹ ਅਕਾਊਂਟ ਪਿਛਲੇ ਇਕ ਮਹੀਨੇ ਤੋਂ ਕਾਂਗਰਸ ਦੀ ਆਸਾਮ ਇਕਾਈ ਦੇ ਇਕ ਵਿਸ਼ੇਸ਼ ਨੇਤਾ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਪੇਜ ਦੀਆਂ ਸਰਗਰਮੀਆਂ ’ਤੇ ਖ਼ਾਸ ਤੌਰ ’ਤੇ ਧਿਆਨ ਕੇਂਦ੍ਰਿਤ ਕਰ ਰਹੇ ਹਨ। ਸਰਮਾ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਰਾਹੁਲ ਗਾਂਧੀ ਜਾਂ ਇਥੋਂ ਤੱਕ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੋਸਟ ’ਤੇ ਵੀ ਟਿੱਪਣੀ ਜਾਂ ਲਾਈਕ ਨਹੀਂ ਕਰਦੇ। ਉਹ ਸਿਰਫ ਇਕ ਵਿਸ਼ੇਸ਼ ਨੇਤਾ ਅਤੇ ਕਾਂਗਰਸ ਦੀ ਆਸਾਮ ਇਕਾਈ ’ਤੇ ਧਿਆਨ ਕੇਂਦ੍ਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਆਸਾਮ ਤੋਂ ਇਲਾਵਾ ਉਹ ਇਸਲਾਮੀ ਕੱਟੜਪੰਥੀ ਸਮੱਗਰੀ ਪੋਸਟ ਕਰਦੇ ਹਨ, ਜਿਸ ਵਿਚ ਫਲਸਤੀਨ, ਈਰਾਨ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੁਸ ਸੰਬੰਧੀ ਪੋਸਟ ਸ਼ਾਮਲ ਹਨ।
ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੀ ਮਾਂ ਨੇ ਧੀ-ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ, ਪ੍ਰੇਮੀ ਨਾਲ ਭੱਜਣ ਖ਼ਾਤਰ ਕਮਾਇਆ ਕਹਿਰ
ਹਾਲਾਂਕਿ ਮੁੱਖ ਮੰਤਰੀ ਨੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ ਪਰ ਅਜਿਹਾ ਮਹਿਸੂਸ ਹੁੰਦਾ ਹੈ ਕਿ ਉਹ ਗੌਰਵ ਗੋਗੋਈ ਦਾ ਜ਼ਿਕਰ ਕਰ ਰਹੇ ਸਨ, ਜਿਨ੍ਹਾਂ ਨੂੰ ਪਿਛਲੇ ਹਫਤੇ ਮਈ ਵਿਚ ਆਸਾਮ ਸੂਬਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਸਰਮਾ ਨੇ ਕਿਹਾ ਕਿ ਸਾਨੂੰ ਸੂਬੇ ਵਿਚ ਪਾਰਟੀ ਲੀਡਰਸ਼ਿਪ ਵਿਚ ਬਦਲਾਅ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਪਰ ਇਹ ਘਟਨਾ ਚੱਕਰ ਪਿਛਲੇ ਮਹੀਨੇ ਹੋਇਆ ਹੈ ਅਤੇ ਇਸ ਦਾ ਕੁਝ ਸੰਬੰਧ ਜ਼ਰੂਰ ਹੈ। ਉਨ੍ਹਾਂ ਕਿਹਾ ਕਿ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਸਾਮ ਦੀ ਸਿਆਸਤ ਵਿਚ ਬਹੁਤ ਜ਼ਿਆਦਾ ਵਿਦੇਸ਼ੀ ਦਖਲਅੰਦਾਜ਼ੀ ਹੈ ਅਤੇ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ : '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।