ਦੇਸ਼ ''ਚ ਕੋਰੋਨਾ ਦੇ 512 ਸਰਗਰਮ ਮਾਮਲੇ, ਟੀਕਾਕਰਨ ਦਾ ਅੰਕੜਾ 220.68 ਕਰੋੜ ਦੇ ਪਾਰ

Wednesday, May 22, 2024 - 04:11 PM (IST)

ਦੇਸ਼ ''ਚ ਕੋਰੋਨਾ ਦੇ 512 ਸਰਗਰਮ ਮਾਮਲੇ, ਟੀਕਾਕਰਨ ਦਾ ਅੰਕੜਾ 220.68 ਕਰੋੜ ਦੇ ਪਾਰ

ਜੈਤੋ (ਰਘੁਨੰਦਨ ਪਰਾਸ਼ਰ)- ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਅੱਜ ਯਾਨੀ ਬੁੱਧਵਾਰ ਨੂੰ ਕਿਹਾ ਕਿ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਸਰਗਰਮ 57 ਮਾਮਲੇ ਘੱਟ ਹੋਏ ਹਨ ਅਤੇ ਹੁਣ ਸਿਰਫ਼ 512 ਮਰੀਜ਼ ਹੀ ਸਰਗਰਮ ਹਨ। 112 ਇਲਾਜ ਅਧੀਨ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਦੇਸ਼ ਭਰ 'ਚ ਸਭ ਤੋਂ ਵੱਧ ਉੱਤਰ ਪ੍ਰਦੇਸ਼ ਰਾਜ 'ਚ 10 ਸਰਗਰਮ ਮਰੀਜ਼ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਸੰਕਰਮਣ ਨਾਲ ਕਿਸੇ ਵੀ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ, 300 ਤੋਂ ਵੱਧ ਲੋਕ ਪ੍ਰਭਾਵਿਤ, ਜਾਣੋ ਕਿੰਨਾ ਹੈ ਖਤਰਨਾਕ?

ਪਿਛਲੇ 24 ਘੰਟਿਆਂ 'ਚ 112 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਹੁਣ ਕੁੱਲ ਗਿਣਤੀ 4,45,05,189 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ ਹੁਣ ਤੱਕ ਮੌਤਾਂ ਦੀ ਕੁੱਲ ਗਿਣਤੀ 5,33,611 ਹੋ ਗਈ ਹੈ। ਸਿਹਤ ਮੰਤਰਾਲਾ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ 220,68,94,384 ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ। ਓਡੀਸ਼ਾ ਰਾਜ 'ਚ ਮੌਤ ਦਰ ਦੇ ਅੰਕੜਿਆਂ ਦਾ ਮਿਲਾਨ ਜਾਰੀ ਹੈ ਅਤੇ ਇੱਥੇ ਸਰਗਰਮ ਮਾਮਲੇ 4 ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

DIsha

Content Editor

Related News