ਦੇਸ਼ ''ਚ ਕੋਵਿਡ-19 ਦੇ 514 ਨਵੇਂ ਮਾਮਲੇ, 24 ਘੰਟਿਆਂ ''ਚ ਹੋਈਆਂ 3 ਮੌਤਾਂ
Thursday, Jan 11, 2024 - 04:55 PM (IST)
ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਲਾਗ ਦੇ 514 ਨਵੇਂ ਮਾਮਲੇ ਦਰਜ ਕੀਤੇ ਗਏ। ਉੱਥੇ ਹੀ ਇਸ ਬੀਮਾਰੀ ਦੇ ਮਰੀਜ਼ਾਂ ਦੀ ਗਿਣਤੀ ਘੱਟ ਕੇ 3,422 ਹੋ ਗਈ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 3 ਮੌਤਾਂ ਹੋਈਆਂ। ਮਹਾਰਾਸ਼ਟਰ 'ਚ 2 ਅਤੇ ਕਰਨਾਟਕ 'ਚ 1 ਮਰੀਜ਼ ਦੀ ਮੌਤ ਹੋਈ ਹੈ। ਕੋਵਿਡ-19 ਦੇ ਨਵੇਂ ਵੈਰੀਐਂਟ JN.1 ਦੇ ਉਭਰਨ ਅਤੇ ਠੰਡ ਦੇ ਮੌਸਮ ਮਗਰੋਂ ਮਾਮਲੇ ਵੱਧਣ ਲੱਗੇ ਹਨ।
ਇਹ ਵੀ ਪੜ੍ਹੋ- ਸੋਨੀਆ-ਖੜਗੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਨਹੀਂ ਹੋਣਗੇ ਸ਼ਾਮਲ, ਦੱਸੀ ਵਜ੍ਹਾ
ਅਧਿਕਾਰਤ ਸੂਤਰਾਂ ਮੁਤਾਬਕ 5 ਦਸੰਬਰ ਮਗਰੋਂ 31 ਦਸੰਬਰ 2023 ਨੂੰ ਇਕ ਦਿਨ 'ਚ ਵੱਧ ਤੋਂ ਵੱਧ 841 ਨਵੇਂ ਮਾਮਲੇ ਸਾਹਮਣੇ ਆਏ, ਜੋ ਮਈ 2021 ਵਿਚ ਦਰਜ ਕੀਤੇ ਗਏ ਪੀਕ ਮਾਮਲਿਆਂ ਦਾ 0.2 ਫ਼ੀਸਦੀ ਹੈ। ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਵਿਚੋਂ 92 ਫ਼ੀਸਦੀ ਲੋਕ ਘਰ ਵਿਚ ਹੀ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ- ਭਗਵਾਨ ਸ਼੍ਰੀਰਾਮ ਪ੍ਰਤੀ ਸ਼ਰਧਾ, 3 ਦਹਾਕਿਆਂ ਬਾਅਦ 'ਮੌਨ ਵਰਤ' ਤੋੜੇਗੀ 85 ਸਾਲਾ ਬਜ਼ੁਰਗ
ਦੇਸ਼ 'ਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਕਾਰਨ ਅਪ੍ਰੈਲ-ਜੂਨ 2021 ਵਿਚ ਮਹਾਮਾਰੀ ਦੀ ਸਥਿਤੀ ਭਿਆਨਕ ਹੋ ਗਈ ਸੀ ਅਤੇ 7 ਮਈ 2021 ਨੂੰ ਦੇਸ਼ 'ਚ ਇਕ ਦਿਨ ਵਿਚ ਲਾਗ ਦੇ 4,14,188 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 3,915 ਮਰੀਜ਼ਾਂ ਦੀ ਮੌਤ ਹੋਈ ਸੀ। ਮੰਤਰਾਲਾ ਦੀ ਵੈਬਸਾਈਟ ਮੁਤਾਬਕ ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ ਅਤੇ ਇਸ ਲਾਗ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਵੈਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਟੀਕਿਆਂ ਦੀ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8