ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Tuesday, Aug 11, 2026 - 09:36 AM (IST)

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਪੁਲਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ‘ਆਪ੍ਰੇਸ਼ਨ ਸ਼ਸਤਰ’ ਹੇਠ ਇਕ ਵੱਡੀ ਕਾਰਵਾਈ ’ਚ 52 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 15 ਨਾਜਾਇਜ਼ ਪਿਸਤੌਲਾਂ, 26 ਕਾਰਤੂਸ ਅਤੇ 9 ਚਾਕੂ ਬਰਾਮਦ ਕੀਤੇ ਹਨ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਇਸ ਮੁਹਿੰਮ ਦੌਰਾਨ 41 ਮਾਮਲੇ ਦਰਜ ਕੀਤੇ ਹਨ। ਨਾਲ ਹੀ, ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਹ ਮੁਹਿੰਮ ਸੜਕਾਂ ’ਤੇ ਹੋਣ ਵਾਲੇ ਅਪਰਾਧਾਂ, ਨਾਜਾਇਜ਼ ਹਥਿਆਰਾਂ ਦੇ ਕਾਰੋਬਾਰ ਅਤੇ ਹੋਰ ਗੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਅਪਰਾਧੀਆਂ ਨੂੰ ਨਿਸ਼ਾਨਾ ਬਣਾਉਣ ਅਤੇ 15 ਅਗਸਤ ਤੋਂ ਪਹਿਲਾਂ ਰੋਕਥਾਮ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਸੀ। 

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਪੁਲਸ ਨੇ ਕਈ ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲਾਂ ਅਤੇ ਕਾਰਤੂਸ ਬਰਾਮਦ ਕੀਤੇ, ਜਦਕਿ ਕਈ ਮਾਮਲਿਆਂ ’ਚ ਚਾਕੂ ਜ਼ਬਤ ਕੀਤੇ ਗਏ। ਇਕ ਮਾਮਲੇ ’ਚ, ਇਕ ਚੋਰੀ ਦਾ ਸਕੂਟਰ ਅਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ।”


author

Harpreet SIngh

Content Editor

Related News