ਦਿੱਲੀ : 13 ਮਸਜਿਦਾਂ ''ਚ ਰਹਿ ਰਹੇ 52 ਲੋਕ ਕੋਰੋਨਾ ਪਾਜ਼ੀਟਿਵ
Saturday, Apr 11, 2020 - 05:07 PM (IST)

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਚਾਂਦਨੀ ਮਹਿਲ ਇਲਾਕੇ 'ਚ ਸਥਿਤ 13 ਮਸਜਿਦਾਂ ਵਿਚ ਰਹਿ ਰਹੇ 102 ਲੋਕਾਂ 'ਚੋਂ 52 ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਇਨ੍ਹਾਂ 'ਚੋਂ ਕਈ ਲੋਕ ਨਿਜ਼ਾਮੂਦੀਨ ਮਰਕਜ਼ 'ਚ ਤਬਲੀਗੀ ਜਮਾਤ ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ 30 ਥਾਵਾਂ ਨੂੰ ਨਿਸ਼ਾਨਬੱਧ ਕੀਤਾ ਗਿਆ ਹੈ, ਜਿਸ 'ਚ ਚਾਂਦਨੀ ਮਹਿਲ ਵੀ ਸ਼ਾਮਲ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ 5 ਦਿਨਾਂ ਵਿਚ ਚਲਾਈ ਗਈ ਮੁਹਿੰਮ 'ਚ ਸਰਕਾਰੀ ਏਜੰਸੀਆਂ ਨੂੰ ਪਤਾ ਲੱਗਾ ਕਿ ਚਾਂਦਨੀ ਮਹਿਲ ਇਲਾਕੇ 'ਚ 13 ਮਸਜਿਦਾਂ 'ਚ ਵਿਦੇਸ਼ੀਆਂ ਸਮੇਤ 102 ਲੋਕ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਾਂਚ 'ਚ ਇਨ੍ਹਾਂ 'ਚੋਂ 52 ਪਾਜ਼ੀਟਿਵ ਪਾਏ ਗਏ।
ਉਨ੍ਹਾਂ ਨੇ ਦੱਸਿਆ ਕਿ ਸਾਰਿਆਂ ਨੂੰ ਵੱਖਰੇ ਕੇਂਦਰਾਂ 'ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ 'ਚੋਂ ਕਈ ਲੋਕ ਤਬਲੀਗੀ ਜਮਾਤ ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ। ਸਰਕਾਰ ਨੇ ਚਾਂਦਨੀ ਮਹਿਲ ਨੂੰ ਇਨਫੈਕਸ਼ਨ ਮੁਕਤ ਕਰਨ ਲਈ ਮੁਹਿੰਮ ਚਲਾਈ ਹੈ ਅਤੇ ਧਾਰਮਿਕ ਥਾਵਾਂ 'ਚ ਵੱਡੀ ਗਿਣਤੀ 'ਚ ਲੋਕਾਂ ਦੀ ਮੌਜੂਦਗੀ ਤੋਂ ਬਾਅਦ ਉੱਥੇ ਵਾਇਰਸ ਫੈਲਣ ਤੋਂ ਰੋਕਣ ਦੇ ਉਪਾਅ ਕਰ ਰਹੀ ਹੈ।