ਭਾਰਤ ''ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ

12/27/2023 1:32:34 PM

ਨਵੀਂ ਦਿੱਲੀ (ਭਾਸ਼ਾ)- ਭਾਰਤ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,093 ਦਰਜ ਕੀਤੀ ਗਈ। ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਸੰਕਰਮਣ ਨਾਲ 3 ਲੋਕਾਂ ਦੀ ਮੌਤ ਹੋਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਕਰਨਾਟਕ 'ਚ 2 ਅਤੇ ਗੁਜਰਾਤ 'ਚ ਇਕ ਮਰੀਜ਼ ਦੀ ਮੌਤ ਹੋਈ ਹੈ। 

ਇਹ ਵੀ ਪੜ੍ਹੋ : Year Ender 2023 : ਜਾਣੋ ਸੁਪਰੀਮ ਕੋਰਟ ਦੇ ਉਹ ਵੱਡੇ ਫ਼ੈਸਲੇ, ਜਿਨ੍ਹਾਂ 'ਤੇ ਰਹੀਆਂ ਪੂਰੇ ਦੇਸ਼ ਦੀਆਂ ਨਜ਼ਰਾਂ

ਠੰਡ ਅਤੇ ਕੋਰੋਨਾ ਵਾਇਰਸ ਦੇ ਨਵੇਂ ਵੈਂਰੀਐਂਟ ਕਾਰਨ ਹਾਲ ਦੇ ਦਿਨਾਂ 'ਚ ਸੰਕਰਮਣ ਦੇ ਮਾਮਲਿਆਂ 'ਚ ਤੇਜ਼ੀ ਆਈ ਹੈ। ਇਸ ਤੋਂ ਪਹਿਲਾਂ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ਤੱਕ ਪਹੁੰਚ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲਾਂ 'ਚ ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 4.30 ਕਰੋੜ ਤੋਂ ਵੱਧ ਲੋਕ ਪੀੜਤ ਹੋਏ ਅਤੇ ਇਸ ਨਾਲ 5.3 ਲੱਖ ਤੋਂ ਵੱਧ ਮੌਤਾਂ ਹੋਈਆਂ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4.4 ਕਰੋੜ ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ 'ਚ ਹੁਣ ਤੱਕ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha