ਉਤਰਾਖੰਡ ''ਚ ਭਾਰੀ ਮੀਂਹ ''ਚ ਫਸੇ ਛੱਤੀਸਗੜ੍ਹ ਦੇ 55 ਨਾਗਰਿਕ

Wednesday, Oct 20, 2021 - 02:38 AM (IST)

ਉਤਰਾਖੰਡ ''ਚ ਭਾਰੀ ਮੀਂਹ ''ਚ ਫਸੇ ਛੱਤੀਸਗੜ੍ਹ ਦੇ 55 ਨਾਗਰਿਕ

ਦੁਰਗ (ਛੱਤੀਸਗੜ੍ਹ) - ਉਤਰਾਖੰਡ ਵਿੱਚ ਹੋ ਰਹੀ ਭਾਰੀ ਮੀਂਹ ਕਾਰਨ ਛੱਤੀਸਗੜ੍ਹ ਦੇ 55 ਨਾਗਰਿਕ ਨੈਨੀਤਾਲ ਜ਼ਿਲ੍ਹੇ ਵਿੱਚ ਫਸ ਗਏ ਹਨ। ਸੂਬਾ ਸਰਕਾਰ ਨੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬੇ ਦੇ ਦੁਰਗ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਦੇ 55 ਲੋਕ ਇਸ ਮਹੀਨੇ ਦੀ 14 ਤਾਰੀਖ ਨੂੰ ਨੈਨੀਤਾਲ ਘੁੱਮਣ ਗਏ ਸਨ। ਇਸ ਦੌਰਾਨ ਉੱਥੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਸਾਰੇ ਲੋਕ ਫਸ ਗਏ ਹਨ। ਇਨ੍ਹਾਂ ਵਿੱਚ 44 ਔਰਤਾਂ ਅਤੇ ਚਾਰ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨੈਨੀਤਾਲ ਦੇ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕਰਨ 'ਤੇ ਜਾਣਕਾਰੀ ਮਿਲੀ ਹੈ ਕਿ ਛੱਤੀਸਗੜ੍ਹ ਦੇ ਨਾਗਰਿਕਾਂ ਨੂੰ ਕੈਚੀਧਾਮ ਵਿੱਚ ਇੱਕ ਸਕੂਲ ਵਿੱਚ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਲਈ ਭੋਜਨ ਦੀ ਵਿਵਸਥਾ ਕੀਤੀ ਗਈ ਹੈ। ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਤਰਾਖੰਡ ਵਿੱਚ ਫਸੇ ਭਿਲਾਈ ਦੇ ਨਿਵਾਸੀਆਂ ਦੀ ਸੁਰੱਖਿਅਤ ਵਾਪਸੀ ਲਈ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਮੁੱਖ ਸਕੱਤਰ ਅਤੇ ਕੁਲੈਕਟਰ ਦੁਰਗ ਨੂੰ ਹਰ ਸੰਭਵ ਕੋਸ਼ਿਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੇ ਨਿਵਾਸੀਆਂ ਦੀ ਉਤਰਾਖੰਡ ਵਿੱਚ ਭਾਰੀ ਮੀਂਹ ਵਿੱਚ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਇਸ ਸੰਬੰਧ ਵਿੱਚ ਮੁੱਖ ਸਕੱਤਰ ਅਤੇ ਦੁਰਗ ਜ਼ਿਲ੍ਹਾ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਹੈ ਉਹ ਮੁਸਾਫਰਾਂ ਦੀ ਸੁਰੱਖਿਅਤ ਵਾਪਸੀ ਲਈ ਉਤਰਾਖੰਡ ਪ੍ਰਸ਼ਾਸਨ ਦੇ ਸੰਪਰਕ ਵਿੱਚ ਰਹਿਣ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News