ਅੱਤਵਾਦ ਨੂੰ ਉਤਸ਼ਾਹ ਦੇਣ ਵਾਲੇ 55 ਸਰਕਾਰੀ ਕਰਮਚਾਰੀ ਬਰਖ਼ਾਸਤ, ਉੱਪ ਰਾਜਪਾਲ ਸਿਨਹਾ ਨੇ ਸ਼ੇਅਰ ਕੀਤੇ ਅੰਕੜੇ

Monday, Nov 06, 2023 - 10:49 AM (IST)

ਅੱਤਵਾਦ ਨੂੰ ਉਤਸ਼ਾਹ ਦੇਣ ਵਾਲੇ 55 ਸਰਕਾਰੀ ਕਰਮਚਾਰੀ ਬਰਖ਼ਾਸਤ, ਉੱਪ ਰਾਜਪਾਲ ਸਿਨਹਾ ਨੇ ਸ਼ੇਅਰ ਕੀਤੇ ਅੰਕੜੇ

ਸ਼੍ਰੀਨਗਰ- ਜੰਮੂ ਕਸ਼ਮੀਰ ਸਰਕਾਰ ਵਲੋਂ ਅੱਤਵਾਦ ਨੂੰ ਉਤਸ਼ਾਹ ਦੇਣ ਦੇ ਮਾਮਲੇ 'ਚ 55 ਸਰਕਾਰੀ ਕਰਮਚਾਰੀ ਬਰਖ਼ਾਸਤ ਕੀਤੇ ਗਏ ਹਨ। ਉੱਪ ਰਾਜਪਾਲ ਮਨੋਜ ਸਿਨਹਾ ਨੇ ਇਹ ਅੰਕੜੇ ਸ਼ੇਅਰ ਕੀਤੇ ਹਨ। 2019 'ਚ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤਾ ਗਿਆ ਸੀ। ਇਸ ਦੇ ਬਾਅਦ ਤੋਂ ਹੁਣ ਤੱਕ ਸਰਕਾਰ ਨੇ ਇੰਨੇ ਕਰਮਚਾਰੀਆਂ ਨੂੰ ਬਰਖ਼ਾਸਤ ਕੀਤਾ ਹੈ। ਦਰਅਸਲ 2021 'ਚ ਅਜਿਹੇ ਕਰਮਚਾਰੀਆਂ ਦੀ ਪਛਾਣ ਲਈ ਵਿਸ਼ੇਸ਼ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ ਸੀ। ਉੱਪ ਰਾਜਪਾਲ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਨੂੰ ਸਰਕਾਰ ਪੈਸੇ ਨਹੀਂ ਦੇ ਸਕਦੀ। 

ਇਹ ਵੀ ਪੜ੍ਹੋ : 60 ਤੋਂ ਵੱਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਪ੍ਰਿੰਸੀਪਲ ਗ੍ਰਿਫ਼ਤਾਰ

ਮਨੋਜ ਸਿਨਹਾ ਸ਼ਨੀਵਾਰ ਦੇਰ ਰਾਤ ਦਿੱਲੀ 'ਚ ਇਕ ਸੰਸਕ੍ਰਿਤੀ ਪ੍ਰੋਗਰਾਮ 'ਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ,''ਅੱਤਵਾਦ ਨੂੰ ਉਤਸ਼ਾਹ ਦੇਣ ਵਾਲੇ ਕਰੀਬ 55 ਸਰਕਾਰੀ ਕਰਮਚਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਇਹ ਪ੍ਰਕਿਰਿਆ ਉਦੋਂ ਤੱਕ ਜਾਰੀ ਰਹਿਣ ਵਾਲੀ ਹੈ, ਜਦੋਂ ਤੱਕ ਕਿ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ। ਇਨ੍ਹਾਂ ਲੋਕਾਂ ਨੇ ਅੱਤਵਾਦ ਨੂੰ ਉਤਸ਼ਾਹ ਦੇਣ 'ਚ ਮਦਦ ਕੀਤੀ ਹੈ।'' ਉੱਪ ਰਾਜਪਾਲ ਨੇ ਕਿਹਾ ਕਿ ਕੋਈ ਵੀ ਸਰਕਾਰ ਅਜਿਹੇ ਲੋਕਾਂ ਨੂੰ ਪੈਸਾ ਦੇਣ ਦਾ ਜ਼ੋਖ਼ਮ ਨਹੀਂ ਚੁੱਕਣ ਵਾਲੀ ਹੈ। ਉਨ੍ਹਾਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਇਸ ਤਰ੍ਹਾਂ ਦਾ ਐਕਸ਼ਨ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News