ਰਾਜਸਥਾਨ 'ਚ ਕੋਰੋਨਾਵਾਇਰਸ ਦੇ 55 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

05/15/2020 12:11:58 PM

ਜੈਪੁਰ-ਰਾਜਸਥਾਨ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ 55 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 4589 ਤੱਕ ਪਹੁੰਚ ਗਈ ਹੈ। ਅਧਿਕਾਰੀਆਂ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਸਵੇਰਸਾਰ 9 ਵਜੇ ਤੱਕ ਕੋਟਾ ਤੋਂ 29, ਜੈਪੁਰ ਤੋਂ 11, ਉਦੈਪੁਰ ਤੋਂ 9 ਅਤੇ ਝੁੰਝੂਨੂੰ, ਕਰੌਲੀ, ਦੌਸਾ, ਡੂੰਗਰਪੁਰ, ਬਾਰਾਂ ਅਤੇ ਭਰਤਪੁਰ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਸੂਬੇ 'ਚ ਹੁਣ ਤੱਕ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 125 ਤੱਕ ਪਹੁੰਚ ਗਿਆ ਹੈ। ਸਿਰਫ ਜੈਪੁਰ 'ਚ ਕੋਰੋਨਾ ਵਾਇਰਸ ਨਾਲ ਮ੍ਰਿਤਕਾਂ ਦਾ ਅੰਕੜਾ 63 ਤੱਕ ਪਹੁੰਚ ਗਿਆ ਹੈ ਜਦਕਿ ਜੋਧਪੁਰ 'ਚ 17 ਅਤੇ ਕੋਟਾਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚੋਂ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬਿਮਾਰੀ ਨਾਲ ਵੀ ਪੀੜਤ ਸੀ। 

PunjabKesari

ਰਾਜਸਥਾਨ 'ਚ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ 'ਚ ਇਟਲੀ ਦੇ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਸਿਹਤ ਕੇਂਦਰਾਂ 'ਚ ਰੱਖਿਆ ਗਿਆ ਸੀ। ਦੱਸਣਯੋਗ ਹੈ ਕਿ ਸੂਬੇ ਭਰ 'ਚ 22 ਮਾਰਚ ਤੋਂ ਲਾਕਡਾਊਨ ਹੈ ਅਤੇ ਕਈ ਥਾਵਾਂ 'ਤੇ ਕਰਫਿਊ ਵੀ ਲੱਗਾ ਹੋਇਆ ਹੈ।


Iqbalkaur

Content Editor

Related News