550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਸਵੀਰ ਘਾਨਾ ਦੇ ਹਾਈ ਕਮਿਸ਼ਨਰ ਨੂੰ ਕੀਤੀ ਭੇਂਟ
Saturday, Oct 12, 2019 - 07:05 PM (IST)
ਸੁਲਤਾਨਪੁਰ ਲੋਧੀ/ਨਵੀਂ ਦਿੱਲੀ— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੇਵਾ ਸੰਕਲਪ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਬਲਿਹਾਰੀ ਕੁਦਰਤਿ।। ਵਸਿਆ ਤੇਰਾ ਅੰਤੂ ਨਾ ਜਾਈ ਲਖਿਆ।। ਦੇ ਫਲਸਫੇ ਤਹਿਤ ਗੁਰੂ ਸਾਹਿਬ ਨੂੰ ਸਮਰਪਿਤ ਤਿਆਰ ਕੀਤੀ ਗਈ ਤਸਵੀਰ ਤਸਵੀਰ ਘਾਨਾ ਦੇ ਹਾਈ ਕਮਿਸ਼ਨਰ ਮਾਈਕਲ ਆਰੋਨ ਐੱਨ. ਐੱਨ. ਓਕਵੇਅ ਐਸਕ ਨੂੰ ਭੇਂਟ ਕੀਤੀ ਗਈ। ਹਾਈ ਕਮਿਸ਼ਨਰ ਨੂੰ ਮਿਲਣ ਪਹੁੰਚੇ ਸੰਕਲਪ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਨੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਚੱਲ ਰਹੇ ਕਾਰਜਾਂ ਅਤੇ ਫਲਸਫੇ ਪ੍ਰਤੀ ਜਾਣੂ ਕਰਵਾਇਆ।
ਹਰਪ੍ਰੀਤ ਸੰਧੂ ਨੇ ਸੱਦਾ ਦਿੰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਦੇ ਸੁਲਤਾਨਪੁਰ ਲੋਧੀ 'ਚ 2 ਨਵੰਬਰ ਤੋਂ ਲੈ ਕੇ 12 ਨਵੰਬਰ ਤੱਕ ਸੇਵਾ ਸੰਕਲਪ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਸਮਾਗਮਾਂ ਪ੍ਰਤੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਾਈਕਲ ਓਰਾਨ ਨੇ ਕਿਹਾ ਕਿ ਉਹ ਘਾਨਾ ਵਲੋਂ ਪੰਜਾਬ ਦੇ ਲੋਕਾਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੇਵਾ ਸੰਕਲਪ ਸੁਸਾਇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਮਹਾਨ ਕੰਮਾਂ ਦੀ ਸ਼ਲਾਘਾ ਵੀ ਕੀਤੀ।