550ਵੇਂ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

11/12/2019 10:04:00 AM

ਨਵੀਂ ਦਿੱਲੀ— ਜਗਤ ਦੇ ਤਾਰਨਹਾਰਨ, ਮਨੁੱਖਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਨੇ ਪੂਰੀ ਮਨੁੱਖਤਾ ਨੂੰ ਨਾਮ ਜਪਣ, ਵੰਡ ਕੇ ਛਕਣ ਅਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਗੁਰੂ ਜੀ ਨੇ ਪੂਰੀ ਮਨੁੱਖਤਾ ਨੂੰ ਸੱਚ 'ਤੇ ਰਾਹ 'ਤੇ ਚੱਲਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। 



ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕੀਤਾ, ''ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਕੋਟਾਨਿ-ਕੋਟਿ ਵਧਾਈਆਂ। ਆਓ ਇਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਦਾ ਪ੍ਰਣ ਕਰੀਏ ਅਤੇ ਹੋਰਨਾਂ ਨੂੰ ਵੀ ਇਸ ਨਾਲ ਜੋੜੀਏ।''

Tanu

This news is Content Editor Tanu