ਕੇਂਦਰ ਦਾ ਵੱਡਾ ਫ਼ੈਸਲਾ- PM ਕੇਅਰਸ ਫੰਡ ਤੋਂ ਸਥਾਪਤ ਕੀਤੇ ਜਾਣਗੇ ਆਕਸੀਜਨ ਬਣਾਉਣ ਵਾਲੇ 551 ਪਲਾਂਟ

Sunday, Apr 25, 2021 - 02:35 PM (IST)

ਨਵੀਂ ਦਿੱਲੀ— ਕੋਰੋਨਾ ਵਾਇਰਸ ਦੀ ਆਫ਼ਤ ਦਰਮਿਆਨ ਦੇਸ਼ ’ਚ ਆਕਸੀਜਨ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇਸ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੀ. ਐੱਮ. ਕੇਅਰਸ ਫੰਡ ਜ਼ਰੀਏ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਬਣਾਉਣ ਵਾਲੇ 551 ਪੀ. ਐੱਸ. ਏ. ਪਲਾਂਟ ਸਥਾਪਤ ਕੀਤੇ ਜਾਣਗੇ।

ਇਹ ਵੀ ਪੜ੍ਹੋ– ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’

ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੇ ਕਿਹਾ ਕਿ ਸਥਾਪਤ ਕੀਤੇ ਜਾਣ ਵਾਲੇ 551 ਆਕਸੀਜਨ ਪਲਾਂਟਾਂ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਹਸਪਤਾਲਾਂ ’ਚ ਆਕਸੀਜਨ ਦੀ ਬਿਨਾਂ ਰੁਕਾਵਟ ਸਪਲਾਈ ਯਕੀਨੀ ਹੋਵੇਗੀ। ਹਸਪਤਾਲਾਂ ’ਚ ਆਕਸੀਜਨ ਦੀ ਉਪਲੱਬਧਤਾ ਨੂੰ ਵਧਾਉਣ ਦੀ ਦਿਸ਼ਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ ’ਤੇ ਇਹ ਫ਼ੈਸਲਾ ਲਿਆ ਗਿਆ ਹੈ। ਪੀ. ਐੱਮ. ਓ. ਮੁਤਾਬਕ 551 ਆਕਸੀਜਨ ਪਲਾਂਟ ਲਈ ਫੰਡ ਪੀ.ਐੱਮ. ਕੇਅਰਸ ਤੋਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ– ਦੇਸ਼ ਦੇ ਸੂਬਿਆਂ ’ਚ ਟੁੱਟੀ ਮੈਡੀਕਲ ਆਕਸੀਜਨ ਦੀ ਸਪਲਾਈ ਚੇਨ, ਵਧਣ ਲੱਗੀ ਮਾਰੋਮਾਰ 

ਦੱਸ ਦੇਈਏ ਕਿ ਕੋਰੋਨਾ ਆਫ਼ਤ ਦਰਮਿਆਨ ਆਕਸੀਜਨ ਦੀ ਕਿੱਲਤ ਨਾਲ ਦੇਸ਼ ਜੂਝ ਰਿਹਾ ਹੈ। ਪੀ. ਐੱਮ. ਓ. ਨੇ ਦੱਸਿਆ ਕਿ ਇਹ ਖਰੀਦ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਮਾਧਿਅਮ ਤੋਂ ਕੀਤੀ ਜਾਵੇਗੀ। ਇਸ ਤਰ੍ਹਾਂ ਦੀ ਪ੍ਰਣਾਲੀ ਲੰਬੇ ਸਮੇਂ ਤੱਕ ਇਹ ਯਕੀਨੀ ਕਰੇਗੀ ਕਿ ਜ਼ਿਲ੍ਹਿਆਂ ਦੇ ਸਰਕਾਰ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ’ਚ ਅਚਾਨਕ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਵਿਡ-19 ਜਾਂ ਹੋਰ ਮਰੀਜ਼ਾਂ ਲੀ ਉੱਚਿਤ ਆਕਸੀਜਨ ਦੀ ਸਪਲਾਈ ਵਿਚ ਇਸਤੇਮਾਲ ਹੋਵੇ।

ਇਹ ਵੀ ਪੜ੍ਹੋ– ਕੋਰੋਨਾ: ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ’ਚ ਆਕਸੀਜਨ ਦੀ ਕਮੀ ਨਾਲ 20 ਮਰੀਜ਼ਾਂ ਦੀ ਮੌਤ


Tanu

Content Editor

Related News