ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਹੋਈ ਮੌਤ
Thursday, Jul 22, 2021 - 02:46 PM (IST)
ਨਵੀਂ ਦਿੱਲੀ- ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ.ਕੇ. ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ ਹੋਈ ਸੀ। ਉਨ੍ਹਾਂ ਨੇ ਲੋਕ ਸਭਾ 'ਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ
ਸਿੰਘ ਨੇ ਦੱਸਿਆ,''ਕੋਰੋਨਾ ਨਾਲ ਏਅਰ ਇੰਡੀਆ ਦੇ 3,523 ਕਰਮੀ ਪੀੜਤ ਹੋਏ। 14 ਜੁਲਾਈ 2021 ਤੱਕ ਇਨ੍ਹਾਂ 'ਚੋਂ 56 ਕਰਮੀਆਂ ਦੀ ਮੌਤ ਹੋ ਗਈ ਸੀ।'' ਮੰਤਰੀ ਨੇ ਕਿਹਾ ਕਿ ਕੋਰੋਨਾ ਪ੍ਰਭਾਵਿਤ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਏਅਰ ਇੰਡੀਆ ਵਲੋਂ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਮੌਤ ਹੋਣ 'ਤੇ ਹਰ ਸਥਾਈ ਕਰਮੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੀ ਕਿਸਾਨ ਸੰਘਰਸ਼ ਨੂੰ ਢਾਹ ਲਾ ਰਿਹਾ ਹੈ, ਸਮੁੱਚੀਆਂ ਰਾਜਸੀ ਧਿਰਾਂ ਦਾ ਵਿਰੋਧ?