ਨਵੇਂ ਸਾਲ ਦੇ ਪਹਿਲੇ ਹੀ ਦਿਨ ਗਾਜ਼ੀਪੁਰ ਬਾਰਡਰ ''ਤੇ ਠੰਡ ਨਾਲ ਇੱਕ ਕਿਸਾਨ ਦੀ ਮੌਤ
Saturday, Jan 02, 2021 - 02:48 AM (IST)
ਨਵੀਂ ਦਿੱਲੀ - ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦੇ ਅੰਦੋਲਨ ਦਾ ਅੱਜ 37ਵਾਂ ਦਿਨ ਹੈ। ਗਾਜ਼ੀਪੁਰ ਬਾਰਡਰ 'ਤੇ ਕਿਸਾਨ ਗਲਤਾਨ ਸਿੰਘ ਦੀ ਮੌਤ ਤੋਂ ਬਾਅਦ ਅੰਨਦਾਤਾਵਾਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਨੇਤਾਵਾਂ ਨੇ ਕਿਹਾ ਇਸ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ। ਬਾਰਡਰ 'ਤੇ ਪੁਲਸ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ- 4 ਜਨਵਰੀ ਦੀ ਬੈਠਕ ਨੂੰ ਲੈ ਕੇ ਖੇਤੀਬਾੜੀ ਮੰਤਰੀ ਬੋਲੇ- ਮੈਂ ਭਵਿੱਖਬਾਣੀ ਕਰਨ ਵਾਲਾ ਨਹੀਂ ਹਾਂ, ਨਤੀਜੇ ਦੀ ਉਮੀਦ
ਨਵੇਂ ਸਾਲ ਦੇ ਪਹਿਲੇ ਦਿਨ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਇੱਕ 57 ਸਾਲ ਦੇ ਕਿਸਾਨ ਗਲਤਾਨ ਸਿੰਘ ਦੀ ਮੌਤ ਹੋ ਗਈ। ਗਲਤਾਨ ਸਿੰਘ ਯੂ.ਪੀ. ਦੇ ਬਾਗਪਤ ਜ਼ਿਲ੍ਹੇ ਦੇ ਨਾਂਗਲ ਭਾਵਨਪੁਰ ਪਿੰਡ ਦੇ ਰਹਿਣ ਵਾਲੇ ਸਨ। ਭਾਰਤੀ ਕਿਸਾਨ ਯੂਨੀਅਨ ਦੇ ਸ਼ਮਸ਼ੇਰ ਰਾਣਾ ਨੇ ਇਹ ਜਾਣਕਾਰੀ ਦਿੱਤੀ। ਸ਼ੁਰੂਆਤ ਜਾਂਚ ਵਿੱਚ ਪਤਾ ਲੱਗਾ ਹੈ ਕਿ ਗਲਤਾਨ ਸਿੰਘ ਤੋਮਰ ਦੀ ਮੌਤ ਹਾਰਟ ਅਟੈਕ ਦੀ ਵਜ੍ਹਾ ਨਾਲ ਹੋਈ ਹੈ। ਹੁਣ ਤੱਕ 20 ਤੋਂ ਜ਼ਿਆਦਾ ਕਿਸਾਨ ਇਸ ਅੰਦੋਲਨ ਵਿੱਚ ਸ਼ਹੀਦ ਹੋ ਚੁੱਕੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।