ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਜਾਜਪੁਰ ''ਚ ਦਹੀਂ ਬੜਾ ਖਾਣ ਨਾਲ 59 ਲੋਕ ਬਿਮਾਰ, 1 ਨੇ ਤੋੜਿਆ ਦਮ
Sunday, May 03, 2026 - 08:06 AM (IST)
ਜਾਜਪੁਰ (ਏਜੰਸੀ)- ਓਡੀਸ਼ਾ ਦੇ ਜਾਜਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਹੀਂ ਬੜਾ ਖਾਣ ਤੋਂ ਬਾਅਦ 27 ਬੱਚਿਆਂ ਸਮੇਤ ਕੁੱਲ 58 ਲੋਕ ਬਿਮਾਰ ਹੋ ਗਏ ਹਨ ਅਤੇ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਦਸ਼ਰਥਪੁਰ ਬਲਾਕ ਦੇ ਪਾਟਾਪੁਰ ਪਿੰਡ ਵਿੱਚ ਵਾਪਰੀ, ਜਿੱਥੇ ਲੋਕਾਂ ਨੇ ਇੱਕ ਸਥਾਨਕ ਵਿਕਰੇਤਾ ਤੋਂ "ਕਟਕ ਦਹੀਂ ਬੜਾ" ਖਾਧਾ। ਪੁਲਸ ਨੇ ਕਿਹਾ ਕਿ ਲੋਕਾਂ ਨੇ ਇਸਨੂੰ ਖਾਣ ਤੋਂ ਤੁਰੰਤ ਬਾਅਦ ਉਲਟੀਆਂ ਅਤੇ ਬੁਖਾਰ ਦੀ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਬਿਮਾਰ ਲੋਕਾਂ ਨੂੰ ਦਸ਼ਰਥਪੁਰ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਅਤੇ ਜਾਜਪੁਰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ (ਡੀ.ਐਚ.ਐਚ.) ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ
ਜਾਜਪੁਰ ਦੇ ਜ਼ਿਲ੍ਹਾ ਕੁਲੈਕਟਰ ਅੰਬਰ ਕੁਮਾਰ ਨੇ ਕਿਹਾ ਕਿ 21 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮੁਕੇਸ਼ ਮਹਾਲਿੰਗ ਨੇ ਜਾਜਪੁਰ ਦੇ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦੀ ਸਿਹਤ ਬਾਰੇ ਪੁੱਛਿਆ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, "27 ਬੱਚਿਆਂ ਸਮੇਤ 58 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।" ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ 'ਦਹੀਂ ਬੜਾ' ਖਾਣ ਕਾਰਨ ਹੋਇਆ ਹੈ। ਅਸੀਂ ਭੋਜਨ ਅਤੇ ਪਾਣੀ ਦੇ ਨਮੂਨੇ ਇਕੱਠੇ ਕੀਤੇ ਹਨ ਅਤੇ ਉਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਹੈ।" ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਘਟਨਾ ਦੀ ਜਾਂਚ ਲਈ ਤਿੰਨ ਸੁਤੰਤਰ ਟੀਮਾਂ ਬਣਾਈਆਂ ਹਨ।
ਇਹ ਵੀ ਪੜ੍ਹੋ: ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
