ਫਿਰ ਵਧੀ ਕੋਰੋਨਾ ਦੀ ਰਫ਼ਤਾਰ; 594 ਨਵੇਂ ਮਾਮਲੇ, 6 ਮਰੀਜ਼ਾਂ ਦੀ ਗਈ ਜਾਨ
Thursday, Dec 21, 2023 - 02:16 PM (IST)
ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਨਵੇਂ ਸਬ-ਵੈਰੀਐਂਟ JN.1 ਦੀ ਐਂਟਰੀ ਨਾਲ ਦੇਸ਼ ਵਿਚ ਹਲਚਲ ਮਚ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 594 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 2,669 ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ 6 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿਚ ਕੇਰਲ ਦੇ 3, ਕਰਨਾਟਕ ਦੇ 2 ਅਤੇ ਪੰਜਾਬ ਦੇ ਇਕ ਮਰੀਜ਼ ਦੀ ਜਾਨ ਚੱਲੀ ਗਈ ਹੈ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1
ਦੱਸ ਦੇਈਏ ਕਿ ਚੀਨ ਤੋਂ ਫੈਲੇ ਇਸ ਵਾਇਰਸ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4.50 ਕਰੋੜ (4,50,06,572) ਹੋ ਗਈ ਹੈ। ਉੱਥੇ ਹੀ 6 ਮਰੀਜ਼ਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ 5,33,327 ਹੋ ਗਈ। ਇਸ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,44,70,576 ਹੋ ਗਈ ਹੈ। ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਕੋਰੋਨਾ ਕਾਰਨ ਦੇਸ਼ 'ਚ ਇਕ ਵਾਰ ਫਿਰ ਵਿਗੜ ਸਕਦੇ ਹਨ ਹਾਲਾਤ, ਸਿਹਤ ਮੰਤਰੀ ਨੇ ਸੂਬਿਆਂ ਨੂੰ ਕੀਤਾ ਅਲਰਟ
ਕੋਰੋਨਾਵਾਇਰਸ ਦੀ ਲਾਗ ਵਿਚ ਲਗਾਤਾਰ ਵਾਧੇ ਨੂੰ ਵੇਖਦੇ ਹੋਏ ਦੇਸ਼ ਭਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਸਬ-ਵੈਰੀਐਂਟ JN.1 ਦੇ 21 ਕੇਸਾਂ ਦਾ ਪਤਾ ਲਗਾਇਆ ਗਿਆ ਹੈ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ. ਕੇ. ਪਾਲ ਨੇ ਬੁੱਧਵਾਰ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪਾਲ ਨੇ ਕਿਹਾ ਕਿ ਸੂਬਿਆਂ ਨੂੰ ਕੋਵਿਡ ਸਬੰਧੀ ਤਿਆਰੀ ਵਧਾਉਣ, ਜਾਂਚ ਵਧਾਉਣ ਅਤੇ ਨਿਗਰਾਨੀ ਸਿਸਟਮ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਕੇਰਲ 'ਚ ਕੋਰੋਨਾ ਵਾਇਰਸ ਦਾ ਖ਼ੌਫ਼, 300 ਨਵੇਂ ਮਾਮਲੇ ਆਏ, 3 ਮਰੀਜ਼ਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8