ਹਰਿਆਣਾ ''ਚ 1 ਸਤੰਬਰ ਤੋਂ ਮੁੜ ਖੁੱਲ੍ਹਣਗੇ 5ਵੀਂ ਅਤੇ 6ਵੀਂ ਜਮਾਤ ਦੇ ਸਕੂਲ

Wednesday, Aug 25, 2021 - 11:22 PM (IST)

ਹਰਿਆਣਾ ''ਚ 1 ਸਤੰਬਰ ਤੋਂ ਮੁੜ ਖੁੱਲ੍ਹਣਗੇ 5ਵੀਂ ਅਤੇ 6ਵੀਂ ਜਮਾਤ ਦੇ ਸਕੂਲ

ਚੰਡੀਗੜ੍ਹ - ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਤੋਂ ਬਾਅਦ ਹੁਣ ਸੂਬਾ ਸਰਕਾਰਾਂ ਵੱਲੋਂ ਦੁਬਾਰਾ ਸਕੂਲ ਖੋਲ੍ਹੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਸੂਬੇ ਦੇ ਅੰਦਰ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 1 ਸਤੰਬਰ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਜਾਰੀ ਸਟੈਂਡਰਡ ਆਫ ਪ੍ਰੋਟੋਕਾਲ (SoP) ਦਾ ਸਖ਼ਤੀ ਨਾਲ ਪਾਲਣ ਕਰਾਇਆ ਜਾਵੇਗਾ।

ਇਹ ਵੀ ਪੜ੍ਹੋ - ਬਿਹਾਰ 'ਚ ਟਲਿਆ ਵੱਡਾ ਹਾਦਸਾ : ਚਿਨੂਕ ਹੈਲੀਕਾਪਟਰ ਦੀ ਖੇਤ 'ਚ ਹੋਈ ਐਮਰਜੈਂਸੀ ਲੈਂਡਿੰਗ 

ਸੂਬੇ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਉਦੋਂ ਮਿਲੇਗੀ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਵਲੋਂ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ 9ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 16 ਜੁਲਾਈ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।

ਇਹ ਵੀ ਪੜ੍ਹੋ - ਕੇਰਲ 'ਚ ਫਟਿਆ ਕੋਰੋਨਾ ਬੰਬ, ਪਿਛਲੇ 24 ਘੰਟਿਆਂ 'ਚ ਆਏ 31 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ

ਹਰਿਆਣਾ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇੱਕ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੂਬੇ ਵਿੱਚ ਹੁਣ ਤੱਕ ਕੁਲ 9,670 ਲੋਕਾਂ ਨੇ ਇਸ ਮਹਾਮਾਰੀ ਨਾਲ ਆਪਣੀ ਜਾਨ ਗੁਆਈ ਹੈ ਜਦੋਂ ਕਿ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਕੇ 7,70,395 ਹੋ ਗਈ ਹੈ। ਸਿਹਤ ਵਿਭਾਗ ਦੇ ਡੇਲੀ ਬੁਲੇਟਿਨ ਦੇ ਮੁਤਾਬਕ, ਕੋਰੋਨਾ ਨਾਲ ਮੌਤ ਦਾ ਮਾਮਲਾ ਗੁੜਗਾਉਂ ਜ਼ਿਲ੍ਹੇ ਤੋਂ ਆਇਆ ਹੈ। ਜਦੋਂ ਕਿ, ਯਮੁਨਾਨਗਰ, ਕੈਥਲ ਅਤੇ ਪਲਵਾਨ ਤੋਂ ਕੋਰੋਨਾ ਦੇ 2-2 ਮਾਮਲੇ ਆਏ ਹਨ।

ਨੋਟ- ਇਸ ਖ਼ਬਰ  ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News