ਕੋਰੋਨਾ ਨਾਲ ਜਾਨ ਗੁਆਉਣ ਵਾਲੇ 123 ਪੱਤਰਕਾਰਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 6.15 ਕਰੋੜ ਰੁਪਏ ਦੀ ਮਦਦ

Thursday, Feb 10, 2022 - 02:22 PM (IST)

ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਵੀਰਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ 123 ਪੱਤਰਕਾਰਾਂ ਦੇ ਪਰਿਵਾਰਾਂ ਨੂੰ 6.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ। ਸੂਚਨਾ ਅਤੇ ਪ੍ਰਸਾਰਨ ਰਾਜ ਮੰਤਰੀ ਐੱਲ. ਮੁਰੂਗਨ ਨੇ ਰਾਜ ਸਭਾ 'ਚ ਪ੍ਰਸ਼ਨਕਾਲ ਦੌਰਾਨ ਸਵਾਲਾਂ ਦੇ ਜਵਾਬ 'ਚ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਅਨੁਸੂਚਿਤ ਜਨਜਾਤੀ ਦੀ ਕੁੜੀ ਨੇ ਪਾਸ ਕੀਤੀ ਨੀਟ 2021, ਜੰਮੂ-ਕਸ਼ਮੀਰ ਦੇ ਬੱਚਿਆਂ ਲਈ ਬਣੀ ਮਿਸਾਲ

ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਕੁੱਲ 123 ਪ੍ਰਸਤਾਵ ਮਿਲੇ ਸਨ ਅਤੇ ਉਨ੍ਹਾਂ ਸਾਰੇ ਪ੍ਰਸਤਾਵਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਅਜਿਹੇ ਪੱਤਰਕਰਾਂ ਦੇ ਪਰਿਵਾਰਾਂ ਨੂੰ ਵਿੱਤ ਸਾਲ 2020-21 ਅਤੇ 2021-22 ਦੌਰਾਨ 6.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News