ਦੇਸ਼ ''ਚ ਕੋਰੋਨਾ ਮਾਮਲਿਆਂ ''ਚ ਵੱਡੀ ਗਿਰਾਵਟ, ਬੀਤੇ 24 ਘੰਟਿਆਂ ''ਚ 7 ਹਜ਼ਾਰ ਤੋਂ ਵੀ ਘੱਟ ਨਵੇਂ ਕੇਸ ਆਏ ਸਾਹਮਣੇ
Tuesday, Mar 01, 2022 - 10:44 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 6,915 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 4,29,31,045 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 60 ਦਿਨਾਂ ਬਾਅਦ ਇਕ ਲੱਖ ਦੇ ਹੇਠਾਂ ਆ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ 180 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 5,14,023 ਹੋ ਗਈ। ਦੇਸ਼ 'ਚ ਹਾਲੇ 92,472 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.22 ਫੀਸਦੀ ਹੈ।
ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 10,129 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਦੀ ਰਾਸ਼ਟਰੀ ਦਰ ਵਧ ਕੇ 98.59 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 0.77 ਫੀਸਦੀ ਅਤੇ ਹਫ਼ਤਾਵਾਰ ਦਰ 1.11 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ ਕੁੱਲ 4,23,24,550 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.20 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 177.70 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ